ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮ ਜਾਰੀ
Friday, May 16, 2025 - 08:49 AM (IST)

ਚੰਡੀਗੜ੍ਹ (ਅੰਕੁਰ)- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀਰਵਾਰ ਨੂੰ ਪੰਜਾਬ ਰੋਡਵੇਜ਼ ਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ’ਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ’ਚ 606 ਤੇ PRTC ਦੇ ਬੇੜੇ ’ਚ 656 ਸਮੇਤ 100 ਮਿੰਨੀ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।
ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਟਕਰਾਅ ਮਗਰੋਂ Airports 'ਚ ਵੱਡਾ ਬਦਲਾਅ! ਆ ਗਏ ਨਵੇਂ ਹੁਕਮ
ਵੀਰਵਾਰ ਨੂੰ ਇਥੇ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖ਼ਰੀਦ ਸਬੰਧੀ ਚੱਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਬੱਸ ਸੇਵਾ ਮੁੱਹਈਆ ਕਰਵਾਉਣ ਦੀ ਦਿਸ਼ਾ ਵਿਚ ਕੀਤੇ ਗਏ ਕੰਮ ਸਦਕਾ ਸੂਬੇ ਦੇ ਲੋਕਾਂ ਦਾ ਸਰਕਾਰੀ ਬੱਸ ਸੇਵਾ ਵਿਚ ਭਰੋਸਾ ਮੁੜ ਬਹਾਲ ਹੋਇਆ ਹੈ, ਜਿਸ ਸਦਕਾ ਸਰਕਾਰੀ ਬੱਸਾਂ ਦੀ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮਦਨ ’ਚ ਵਾਧਾ ਦਰਜ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - 17 ਮਈ ਲਈ ਹੋ ਗਈ ਨਵੀਂ ਭਵਿੱਖਬਾਣੀ! ਪੜ੍ਹ ਲਓ ਪੂਰੀ ਖ਼ਬਰ
ਭੁੱਲਰ ਨੇ ਪੰਜਾਬ ਰੋਡਵੇਜ਼ ਤੇ PRTC ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਹਿਲਾਂ ਤੋਂ ਚੱਲ ਰਹੀਆਂ ਬੱਸਾਂ ਕੰਡਮ ਹੋਣ ਤੋਂ ਪਹਿਲਾਂ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚੱਲ ਰਹੀ ਕਾਰਵਾਈ ਮੁਕੰਮਲ ਕਰ ਲਈ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ PRTC ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਰਾਜੀਵ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8