ਪੰਜਾਬ ''ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ

Wednesday, Oct 21, 2026 - 07:37 AM (IST)

ਪੰਜਾਬ ''ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ

ਜਲੰਧਰ (ਪੁਨੀਤ) - ਪਨਬੱਸ/ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਨਾਲ ਸਬੰਧਤ 7500 ਮੁਲਾਜ਼ਮਾਂ ਨੇ ਮੰਗਲਵਾਰ ਰਾਤ 12 ਵਜੇ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਯੂਨੀਅਨ ਦੇ ਅਗਲੇ ਫ਼ੈਸਲੇ ਤੱਕ 3000 ਦੇ ਲਗਭਗ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਉੱਥੇ ਹੀ, ਯੂਨੀਅਨ ਵੱਲੋਂ ਬਿਨਾਂ ਅਗਾਊਂ ਸੂਚਨਾ ਦੇ ਆਗੂਆਂ ਦੇ ਘਿਰਾਓ ਦੀ ਗੱਲ ਕਹੀ ਗਈ ਹੈ। ਇਸ ਤੋਂ ਪਹਿਲਾਂ ਯੂਨੀਅਨ ਵੱਲੋਂ 3 ਦਿਨ ਦੀ ਹੜਤਾਲ ਕੀਤੀ ਜਾਂਦੀ ਸੀ ਪਰ ਇਸ ਵਾਰ ਯੂਨੀਅਨ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਨੂੰ ਜਾਰੀ ਰੱਖਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...

ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ ਬੱਸਾਂ ਦੇ ਚੱਲਣ ਦੀ ਅਗਲੀ ਮਿਤੀ ਬਾਰੇ ਅਜੇ ਪੱਕੇ ਤੌਰ ’ਤੇ ਨਹੀਂ ਕਿਹਾ ਜਾ ਸਕਦਾ। ਯੂਨੀਅਨ ਹੁਣ ਆਰ-ਪਾਰ ਦੀ ਲੜਾਈ ਲੜਨ ਨੂੰ ਤਿਆਰ ਹੈ। ਉੱਥੇ ਹੀ, ਠੇਕਾ ਮੁਲਾਜ਼ਮਾਂ ਦੀ ਇਸ ਹੜਤਾਲ ਦੌਰਾਨ ਪੱਕੇ ਮੁਲਾਜ਼ਮ ਬੱਸਾਂ ਚਲਾਉਣਗੇ। ਇਸ ਸਮੇਂ ਹਰੇਕ ਡਿਪੂ ਵਿਚ ਸਿਰਫ ਕੁਝ ਇਕ ਪੱਕੇ ਮੁਲਾਜ਼ਮ ਕਾਰਜਸ਼ੀਲ ਹਨ, ਜਿਸ ਕਾਰਨ ਪੂਰੇ ਪੰਜਾਬ ਵਿਚ 100 ਬੱਸਾਂ ਦਾ ਚੱਲਣਾ ਵੀ ਮੁਸ਼ਕਿਲ ਹੈ। ਇਸ ਕਾਰਨ ਸਫ਼ਰ ’ਤੇ ਜਾਣ ਵਾਲੇ ਯਾਤਰੀਆਂ ਨੂੰ ਦਿੱਕਤਾਂ ਅਤੇ ਪ੍ਰੇਸ਼ਾਨੀਆਂ ਪੇਸ਼ ਆਉਣਗੀਆਂ। ਯੂਨੀਅਨ ਵੱਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਅੱਜ ਸ਼ਾਮ ਤੋਂ ਬਾਅਦ ਲੰਬੇ ਰੂਟਾਂ ਦੀਆਂ ਬੱਸਾਂ ਦੀ ਆਵਾਜਾਈ ਰੋਕ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ ਕੁੱਟਿਆ, ਬਣਾਈ ਵੀਡੀਓ

ਇਸ ਕਾਰਨ ਪੰਜਾਬ ਤੋਂ ਬਾਹਰ ਜਾਣ ਵਾਲੀਆਂ ਬੱਸਾਂ ਨਹੀਂ ਚੱਲ ਸਕੀਆਂ। ਇਸ ਕਾਰਨ ਯਾਤਰੀਆਂ ਨੂੰ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ। ਡਿਪੂ-2 ਦੇ ਪ੍ਰਧਾਨ ਸਤਪਾਲ ਸਿੰਘ ਸੱਤਾ, ਜਨਰਲ ਸਕੱਤਰ ਰਣਜੀਤ ਸਿੰਘ, ਹਰਜਿੰਦਰ ਸਿੰਘ, ਡਿਪੂ-1 ਤੋਂ ਚਾਨਣ ਸਿੰਘ ਚਾਨਣਾ ਅਤੇ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਹੜਤਾਲ ਦੌਰਾਨ ਬੱਸ ਅੱਡੇ ਅਤੇ ਡਿਪੂਆਂ ਵਿਚ ਰੋਸ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰਤਾ ਨਹੀਂ ਦਿਖਾਈ ਜਾ ਰਹੀ, ਜਿਸ ਕਾਰਨ ਉਹ ਵਿਰੋਧ ਜਤਾਉਣ ਲਈ ਮਜਬੂਰ ਹਨ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲਗਾਤਾਰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਉੱਥੇ ਹੀ, ਆਊਟਸੋਰਸ ਦੇ ਕ੍ਰਮ ਵਿਚ ਠੇਕੇਦਾਰ ਨੂੰ ਬਾਹਰ ਕੱਢ ਕੇ ਮੁਲਾਜ਼ਮਾਂ ਤੋਂ ਸਿੱਧੇ ਤੌਰ ’ਤੇ ਸੇਵਾਵਾਂ ਲੈਣ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ।

ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ

ਵਿਭਾਗ ਵੱਲੋਂ ਠੇਕੇਦਾਰ ਨੂੰ ਮੋਟੀ ਰਕਮ ਅਦਾ ਕੀਤੀ ਜਾ ਰਹੀ ਹੈ ਅਤੇ ਵੱਡੇ ਪੱਧਰ ’ਤੇ ਟੈਕਸ ਵੀ ਦੇਣਾ ਪੈ ਰਿਹਾ ਹੈ, ਜਦਕਿ ਵਿਭਾਗ ਕਰੋੜਾਂ ਰੁਪਏ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਿਲੀਭੁਗਤ ਕਾਰਨ ਇਸ ਮੰਗ ਨੂੰ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਉੱਥੇ ਹੀ, ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਦਾ ਵਿਰੋਧ ਪ੍ਰਗਟਾਉਂਦਿਆਂ ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਵਿਰੋਧ ਦੇ ਬਾਵਜੂਦ ਟੈਂਡਰ ਖੋਲ੍ਹੇ ਗਏ ਸਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਵਿਭਾਗ ਨਿੱਜੀਕਰਨ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਸ ਦਾ ਸਿੱਧਾ ਅਸਰ ਆਮ ਜਨਤਾ ’ਤੇ ਪਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਪਨਬੱਸ-ਪੀ. ਆਰ. ਟੀ. ਸੀ. ਵਿਚ ਆਊਟਸੋਰਸ ਰਾਹੀਂ ਮੁਲਾਜ਼ਮਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ ਅਤੇ ਇਸ ਲਈ ਪ੍ਰਤੀ ਸਾਲ 25 ਕਰੋੜ ਤੋਂ ਵੱਧ ਦੀ ਰਕਮ ਜੀ. ਐੱਸ. ਟੀ. ਦੇ ਤੌਰ ’ਤੇ ਖ਼ਰਚ ਹੋ ਜਾਂਦੀ ਹੈ। ਸਰਕਾਰ ਮੁਲਾਜ਼ਮਾਂ ਦੀ ਸਿੱਧੀ ਭਰਤੀ ਕਰ ਕੇ ਜੀ. ਐੱਸ. ਟੀ. ਦੀ ਰਕਮ ਬਚਾ ਕੇ ਉਸ ਨੂੰ ਮੁਲਾਜ਼ਮਾਂ ਦੀ ਭਲਾਈ ’ਤੇ ਖ਼ਰਚ ਕਰੇ।

ਇਹ ਵੀ ਪੜ੍ਹੋ : 18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News