ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

Monday, Jan 01, 2024 - 06:02 PM (IST)

ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਸਵੇਰੇ ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ।

PunjabKesari

ਇਸ ਦੌਰਾਨ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ

ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ,  ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ :  ਜਲੰਧਰ ’ਚ ਘਰ ਵਿਚੋਂ ਪਰਿਵਾਰ ਦੇ ਪੰਜ ਜੀਆਂ ਦੀਆਂ ਲਾਸ਼ਾਂ ਮਿਲਣ ਦੇ ਮਾਮਲੇ ’ਚ ਸਨਸਨੀਖੇਜ਼ ਖ਼ੁਲਾਸਾ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News