ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਹੋ ਸਕਦੇ ਹਨ ਵੱਡੇ ਐਲਾਨ
Thursday, Mar 20, 2025 - 01:37 PM (IST)

ਚੰਡੀਗੜ੍ਹ : ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 20 ਮਾਰਚ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸ਼ਾਮ 7:30 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਇਹ ਮੰਨਿਆ ਜਾ ਰਿਹਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਇਸ ਮੀਟਿੰਗ ਵਿਚ ਸਰਕਾਰ ਲੋਕਾਂ ਲਈ ਕੁਝ ਹੋਰ ਸਹੂਲਤਾਂ ਦਾ ਐਲਾਨ ਕਰ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 21 ਮਾਰਚ ਦਿਨ ਸ਼ੁੱਕਰਵਾਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ’ਚ 26 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e