ਪੰਜਾਬ ਕੈਬਨਿਟ ਦੀ ਤਾਰੀਖ਼ ਬਦਲੀ, ਹੁਣ 6 ਦੀ ਬਜਾਏ 10 ਫਰਵਰੀ ਨੂੰ ਹੋਵੇਗੀ ਅਹਿਮ ਮੀਟਿੰਗ
Wednesday, Jan 29, 2025 - 06:55 PM (IST)

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਸ ਸਾਲ ਦੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ। ਪਹਿਲਾਂ ਇਹ ਮੀਟਿੰਗ 6 ਫਰਵਰੀ ਨੂੰ ਬੁਲਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ, ਜਿਸ ਦੀ ਤਾਰੀਖ਼ ਵਿਚ ਹੁਣ ਪੰਜਾਬ ਸਰਕਾਰ ਨੇ ਬਦਲਾਅ ਕਰ ਦਿੱਤਾ ਹੈ। ਇਹ ਮੀਟਿੰਗ ਹੁਣ 6 ਫਰਵਰੀ ਦੀ ਬਜਾਏ 10 ਫਰਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਜ਼ਿਲ੍ਹਾ ਮੁਕੰਮਲ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ ਅਤੇ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ। ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਾਲ 2024 ’ਚ ਆਖਰੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਅਕਤੂਬਰ ਮਹੀਨੇ ’ਚ ਹੋਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e