ਪੰਜਾਬ ਸਰਕਾਰ ਨੇ ਸੱਦ ਲਈ ਐਮਰਜੈਂਸੀ ਮੀਟਿੰਗ, ਪੜ੍ਹੋ ਕੀ ਹੈ ਕਾਰਨ
Tuesday, Dec 17, 2024 - 07:07 PM (IST)
ਚੰਡੀਗੜ੍ਹ (ਅੰਕੁਰ) : ਇਕ ਪਾਸੇ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਹਨ ਤਾਂ ਦੂਜੇ ਪਾਸੇ ਕੇਂਦਰ ਸਰਕਾਰ ਨੇ ਖੇਤੀ ਸੈਕਟਰ ਲਈ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਜਾਰੀ ਕਰਕੇ ਕਿਸਾਨਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 19 ਦਸੰਬਰ (ਦਿਨ ਵੀਰਵਾਰ) ਨੂੰ ਐਮਰਜੈਂਸੀ ਮੀਟਿੰਗ ਸੱਦੀ ਗਈ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਮੀਟਿੰਗ ਬੁਲਾਈ ਗਈ ਹੈ ਅਤੇ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਬੰਦ ਹੋਣਗੇ ਰਾਸ਼ਨ ਕਾਰਡ! ਵੱਡਾ ਫ਼ੈਸਲਾ ਲੈਣ ਜਾ ਰਹੀ ਸਰਕਾਰ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਿਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ’ਚ ਇਸ ਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ’ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਤੇ ਡਰਾਫਟ ਕਮੇਟੀ, ਕੇਂਦਰ ਸਰਕਾਰ ਦੇ ਕਨਵੀਨਰ ਡਾ. ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਸਖ਼ਤ ਹੁਕਮ ਜਾਰੀ, ਨਹੀਂ ਕਰ ਸਕੋਗੇ ਇਹ ਕੰਮ
ਖੁੱਡੀਆਂ ਨੇ ਅਧਿਕਾਰੀਆਂ ਨੂੰ ਖਰੜਾ ਨੀਤੀ ਦਾ ਡੂੰਘਾਈ ਨਾਲ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦਾ ਇਕ ਵੀ ਨੁਕਤਾ ਵਿਚਾਰ ਖੁਣੋਂ ਨਾ ਰਹਿ ਜਾਵੇ, ਜੋ ਕਿਸਾਨਾਂ ਲਈ ਭਵਿੱਖ ’ਚ ਮਹਿੰਗਾ ਸਾਬਤ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8