ਪੰਜਾਬ ਸਰਕਾਰ ਦਾ ਅਹਿਮ ਕਦਮ, ਹੁਣ ਲੋਕ ਅਧਿਕਾਰੀਆਂ ਕੋਲ ਨਹੀਂ, ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਮੁਸ਼ਕਿਲਾਂ ਕਰਨਗੇ ਹੱਲ

Friday, Feb 17, 2023 - 11:15 AM (IST)

ਪੰਜਾਬ ਸਰਕਾਰ ਦਾ ਅਹਿਮ ਕਦਮ, ਹੁਣ ਲੋਕ ਅਧਿਕਾਰੀਆਂ ਕੋਲ ਨਹੀਂ, ਅਧਿਕਾਰੀ ਲੋਕਾਂ ਕੋਲ ਪਹੁੰਚ ਕੇ ਮੁਸ਼ਕਿਲਾਂ ਕਰਨਗੇ ਹੱਲ

ਜਲੰਧਰ/ਹੁਸ਼ਿਆਰਪੁਰ (ਧਵਨ, ਘੁੰਮਣ)-ਪੰਜਾਬ ਦੇ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਪੰਜਾਬ ਸਰਕਾਰ ਆਪ ਕੇ ਦੁਆਰ’ ਤਹਿਤ ਬੀਤੇ ਦਿਨ ਹੁਸ਼ਿਆਰਪੁਰ ਦੇ ਪਿੰਡ ਨਿਊ ਕਾਲੋਨੀ ਚੌਹਾਲ ਦੇ ਕਮਿਊਨਿਟੀ ਹਾਲ ’ਚ ਸੁਵਿਧਾ ਕੈਂਪ ਲਗਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਹਮਸ਼ੰਕਰ ਜਿੰਪਾ ਨੇ ਇਸ ਕੈਂਪ ਦੀ ਸ਼ੁਰੂਆਤ ਕੀਤੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਇਲਾਕੇ ਦੀਆਂ 11 ਪੰਚਾਇਤਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐੱਸ. ਡੀ. ਐੱਮ. ਪ੍ਰੀਤਇੰਦਰ ਸਿੰਘ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ’ਚ ਇਸ ਉਪਰਾਲੇ ਨੂੰ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੁਵਿਧਾ ਕੈਂਪਾਂ ’ਚ ਡਿਪਟੀ ਕਮਿਸ਼ਨਰ ਐੱਸ. ਡੀ. ਐੱਮ. ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਹੱਲ ਕਰਨਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀ ਡੇਟਸ਼ੀਟ 'ਚ ਤਬਦੀਲੀ

ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ। ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ ਅਜਿਹੇ ਕੈਂਪਾਂ ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਤਾ ਲੱਗਦਾ ਹੈ, ਜਿਸ ਨਾਲ ਇਨ੍ਹਾਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਸਮੇਂ ਸਿਰ ਹੋਣੇ ਚਾਹੀਦੇ ਹਨ, ਇਸ ਲਈ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਇਹ ਕੈਂਪ ਲਗਾਤਾਰ ਲਗਾਏ ਜਾਣਗੇ। ਇਸ ਮੁਹਿੰਮ ’ਚ ਨਿਊ ਕਾਲੋਨੀ ਚੌਹਾਲ, ਚੌਹਾਲ, ਜੇ. ਸੀ. ਟੀ. ਚੌਹਾਲ, ਮਹੱਲਾ ਰਾਮਗੜ੍ਹ, ਸਲੇਰਾਂ, ਨਾਰੀ, ਆਦਮਵਾਲ, ਕੋਟਲਾ ਗੌਂਸਪੁਰ, ਬਸੀ ਗੁਲਾਮ ਹੁਸੈਨ, ਠੱਠਲ, ਅੱਜੋਵਾਲ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਤਾਂ ਜੋ ਘੱਟ ਸਮੇਂ ’ਚ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ : 'ਅਸ਼ੀਰਵਾਦ' ਸਕੀਮ ਦੇ ਲਾਭਪਾਤਰੀਆਂ ਲਈ ਅਹਿਮ ਖ਼ਬਰ, ਮੰਤਰੀ ਬਲਜੀਤ ਕੌਰ ਨੇ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News