ਵੱਡੇ ਐਕਸ਼ਨ ਦੀ ਤਿਆਰੀ 'ਚ CM ਮਾਨ, ਅਕਾਲੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਖੋਲ੍ਹ ਸਕਦੀ ਹੈ ਸਰਕਾਰ

08/25/2022 2:54:50 PM

ਜਲੰਧਰ (ਧਵਨ)– ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਅਤੇ ਉਨ੍ਹਾਂ ਵੱਲੋਂ ਸਾਬਕਾ ਕਾਂਗਰਸ ਸਰਕਾਰ ਦੇ ਮੰਤਰੀਆਂ ’ਤੇ ਲਗਾਤਾਰ ਸ਼ਿਕੰਜਾ ਕੱਸਣ ਦੀ ਪੂਰੀ ਚਰਚਾ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਆਪਣੇ ਹੀ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਤੋਂ ਕੀਤੀ ਸੀ। ਸਭ ਤੋਂ ਪਹਿਲਾਂ ਵਿਜੀਲੈਂਸ ਨੇ ਡਾ. ਸਿੰਗਲਾ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜੋ ਹੁਣ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਬਾਹਰ ਆ ਚੁੱਕੇ ਹਨ।

ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਦੂਜਾ ਨਿਸ਼ਾਨਾ ਸਾਬਕਾ ਕੈਬਨਿਟ ਮੰਤਰੀ ਡਾ. ਸਾਧੂ ਸਿੰਘ ਧਰਮਸੌਤ ਨੂੰ ਬਣਾਇਆ ਸੀ। ਵਿਜੀਲੈਂਸ ਨੇ ਕੇਸ ਦਰਜ ਕਰਕੇ ਧਰਮਸੌਤ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਆਪਣੀ ਸਰਕਾਰ ਦੇ ਕਈ ਅਧਿਕਾਰੀਆਂ ’ਤੇ ਵੀ ਸ਼ਿਕੰਜਾ ਕੱਸਿਆ ਹੈ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਨਿੱਜੀ ਹਸਪਤਾਲ ਦੇ ਹੋਸਟਲ ’ਚ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮੁਖੀ ਹੋਣ ਕਾਰਨ ਆਪਣੀ ਸਰਕਾਰ ਦੇ ਮੰਤਰੀਆਂ ਦੇ ਕੰਮਕਾਜ ’ਤੇ ਵੀ ਤਿੱਖੀ ਨਜ਼ਰ ਰੱਖ ਰਹੇ ਹਨ। ਭ੍ਰਿਸ਼ਟਾਚਾਰ ਨੂੰ ਲੈ ਕੇ ਜੇ ਕਿਸੇ ਨੇ ਕੋਈ ਸਮਝੌਤਾ ਕੀਤਾ ਤਾਂ ਉਸ ਦਾ ਨੰਬਰ ਲੱਗਣ ’ਚ ਦੇਰ ਨਹੀਂ ਲੱਗੇਗੀ, ਇਸ ਲਈ ਮੌਜੂਦਾ ਸਰਕਾਰ ਦੇ ਮੰਤਰੀ ਵੀ ਹਰ ਕਦਮ ਪੂਰੀ ਸਾਵਧਾਨੀ ਨਾਲ ਅੱਗੇ ਵਧਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਕਈ ਵਾਰ ਜਨਤਕ ਤੌਰ ’ਤੇ ਐਲਾਨ ਕਰ ਚੁੱਕੇ ਹਨ ਕਿ ਉਹ ਇਕ ਰੁਪਏ ਦੀ ਰਿਸ਼ਵਤ ਲੈਣੀ ਵੀ ਗੁਨਾਹ ਸਮਝਦੇ ਹਨ। ਸਰਕਾਰ ਵਿਚ ਇਹ ਚਰਚਾ ਜ਼ਰੂਰ ਚੱਲ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ ਦਾਮਨ ਬਹੁਤ ਸਾਫ਼ ਹੈ, ਇਸ ਲਈ ਉਹ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੋਈ ਸਮਝੌਤਾ ਕਰਨ ਲਈ ਤਿਆਰ ਨਹੀਂ। 2 ਸਾਬਕਾ ਮੰਤਰੀ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ’ਚ ਕਈ ਹੋਰਨਾਂ ਦੇ ਨੰਬਰ ਲੱਗਣ ਵਾਲੇ ਹਨ। ਸਰਕਾਰ ’ਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਭਗਵੰਤ ਮਾਨ ਦੀ ਸਰਕਾਰ ਆਉਣ ਵਾਲੇ ਦਿਨਾਂ ’ਚ ਅਕਾਲੀ ਸਰਕਾਰ ਦੌਰਾਨ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵੀ ਖੋਲ੍ਹ ਸਕਦੀ ਹੈ।

ਇਹ ਵੀ ਪੜ੍ਹੋ: ਰੂਸ-ਯੂਕ੍ਰੇਨ ਜੰਗ ਦੇ 6 ਮਹੀਨੇ ਪੂਰੇ, ਹੁਣ ਫ਼ੌਜ ’ਚ ਭਰਤੀ ਲਈ ਲਾਊਡ ਸਪੀਕਰ ’ਤੇ ਹੁੰਦੀ ਹੈ ਮੁਨਾਦੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri