ਪੰਜਾਬ ਸਰਕਾਰ ਵਲੋਂ ''ਕੋਰੋਨਾ ਵਾਇਰਸ'' ਨੂੰ ਲੈ ਕੇ ਸਟਾਫ ਦੀਆਂ ਛੁੱਟੀਆਂ ਰੱਦ

Thursday, Feb 13, 2020 - 09:25 AM (IST)

ਪੰਜਾਬ ਸਰਕਾਰ ਵਲੋਂ ''ਕੋਰੋਨਾ ਵਾਇਰਸ'' ਨੂੰ ਲੈ ਕੇ ਸਟਾਫ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਤਾਜ਼ਾ ਹਦਾਇਤਾਂ ਜਾਰੀ ਕਰਦਿਆਂ ਕੋਵਿਡ-19 (ਕੋਰੋਨਾ ਵਾਇਰਸ) ਦੀ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ 'ਚ ਰੱਖਦੇ ਹੋਏ ਕੋਰੋਨਾ ਵਾਇਰਸ ਮਾਮਲਿਆਂ ਦੀ ਨਿਗਰਾਨੀ ਤਹਿਤ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਾਰੇ ਅਫਸਰਾਂ ਤੇ ਮੁਲਾਜ਼ਮਾਂ ਦੀ ਛੁੱਟੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਤਰ੍ਹਾਂ ਦੀ ਛੁੱਟੀ ਸਿਰਫ ਡਾਇਰੈਕਟੋਰੇਟ ਸਿਹਤ ਸੇਵਾਵਾਂ ਤੋਂ ਮਨਜ਼ੂਰੀ ਮਿਲਣ ਉਪਰੰਤ ਹੀ ਦਿੱਤੀ ਜਾਵੇਗੀ ਤਾਂ ਜੋ ਸ਼ੱਕੀ ਯਾਤਰੀਆਂ ਦੀ ਜਾਂਚ ਤੇ ਟੈਸਟ ਪ੍ਰਕਿਰਿਆ ਤੇ ਕਿਸੇ ਵੀ ਤਰ੍ਹਾਂ ਦਾ ਪ੍ਰਭਾਵ ਨਾ ਪਵੇ। ਆਈ. ਡੀ. ਐਸ. ਪੀ. ਦਾ ਰਾਜ ਚੌਕਸੀ ਯੂਨਿਟ ਸੂਬੇ 'ਚ ਕੋਰੋਨਾ ਵਾਇਰਸ ਦੀ ਸਥਿਤੀ ਅਤੇ ਸਾਰੀਆਂ ਗਤੀਵਿਧੀਆਂ ਦੀ ਨਿਗਰਾਨੀ ਰੱਖ ਰਿਹਾ ਹੈ।

ਕੈਬਨਿਟ ਮੰਤਰੀ ਨੇ ਅਤਿ ਸੰਵੇਦਨਸ਼ੀਲ ਇਲਾਕਿਆਂ ਵਿਖੇ ਹੋ ਰਹੀ ਸਕਰੀਨਿੰਗ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਹੁਣ ਤੱਕ ਅੰਮ੍ਰਿਤਸਰ ਅਤੇ ਮੋਹਾਲੀ ਦੇ ਹਵਾਈ ਅੱਡਿਆਂ ਵਿਖੇ 22,236 ਯਾਤਰੀਆਂ ਦੀ ਜਾਂਚ ਕੀਤੀ ਹੈ। ਅਟਾਰੀ-ਵਾਹਗਾ ਬਾਰਡਰ ਵਿਖੇ 16,549 ਯਾਤਰੀ ਅਤੇ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿਖੇ 5,687 ਯਾਤਰੀਆਂ ਦੀ ਜਾਂਚ ਕੀਤੀ ਗਈ ਹੈ।
 


author

Babita

Content Editor

Related News