ਪੰਜਾਬ ਸਰਕਾਰ ਦੀ ਪਹਿਲਕਦਮੀ, ਥਾਂ-ਥਾਂ ''ਤੇ ਲੱਗਣਗੇ CCTV ਕੈਮਰੇ
Sunday, Jan 05, 2025 - 02:13 PM (IST)
ਜਲੰਧਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮੰਤਵ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਹੈ। ਇਸ ਦੇ ਲਈ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ CCTV ਕੈਮਰੇ ਲਗਾਉਣ ਦੀ ਪਹਿਲਕਦਮੀ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਜਨਤਕ ਥਾਵਾਂ 'ਤੇ CCTV ਕੈਮਰੇ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ, ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੇ ਲਈ ਸਰਕਾਰ ਵੱਲੋਂ ਹੁਣ ਤਕ 19 ਕਰੋੜ ਤੋਂ ਵੀ ਵੱਧ ਰਕਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ ਇਸ ਯੋਜਨਾ ਤਹਿਤ ਸਰਹੱਦੀ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਹੁਣ ਤਕ ਸਰਹੱਦੀ ਖੇਤਰ ਦੀਆਂ 585 ਥਾਵਾਂ 'ਤੇ 2127 ਕੈਮਰੇ ਲਗਾਏ ਜਾ ਚੁੱਕੇ ਹਨ। ਲੋਕਾਂ ਵੱਲੋਂ ਸਰਕਾਰ ਦੇ ਇਸ ਕਦਮ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ।