ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਮਿਲੀ ਖ਼ਾਸ ਸੌਗਾਤ, CM ਮਾਨ ਨੇ ਦਿੱਤਾ ਕਰੋੜਾਂ ਦਾ ਤੋਹਫ਼ਾ

Sunday, Feb 23, 2025 - 12:15 PM (IST)

ਪੰਜਾਬ ਦੇ 7 ਜ਼ਿਲ੍ਹਿਆਂ ਨੂੰ ਮਿਲੀ ਖ਼ਾਸ ਸੌਗਾਤ, CM ਮਾਨ ਨੇ ਦਿੱਤਾ ਕਰੋੜਾਂ ਦਾ ਤੋਹਫ਼ਾ

ਸੰਗਰੂਰ/ਚੰਡੀਗੜ੍ਹ (ਵਿਵੇਕ/ਸਿੰਗਲਾ/ਯਾਦਵਿੰਦਰ/ਅੰਕੁਰ): ਸੂਬੇ ਦੇ ਸ਼ਹਿਰਾਂ ਦੀ ਸਾਫ ਸਫਾਈ ਤੇ ਸੀਵਰੇਜ ਦੀ ਸੁਚੱਜੀ ਵਿਵਸਥਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ 7 ਜ਼ਿਲ੍ਹਿਆਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਬਿਹਤਰ ਢੰਗ ਨਾਲ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸਮੇਤ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਉਪਰੰਤ ਇੱਥੇ ਰਣਬੀਰ ਕਾਲਜ ਵਿਖੇ ਆਪਣੇ ਸੰਬੋਧਨ ’ਤਚ ਮੁੱਖ ਮੰਤਰੀ ਨੇ ਦੱਸਿਆ ਕਿ 7 ਜ਼ਿਲ੍ਹਿਆਂ ਸੰਗਰੂਰ, ਬਰਨਾਲਾ, ਬਠਿੰਡਾ, ਮਾਲੇਰਕੋਟਲਾ, ਮਾਨਸਾ, ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ’ਚ ਸਫਾਈ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ ਮਸ਼ੀਨਰੀ ਖਰੀਦੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਫ਼ਾਈ ਸਹੂਲਤਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਮਸ਼ੀਨਾਂ ਖਰੀਦੀਆਂ ਗਈਆਂ ਹਨ। ਵੱਖ-ਵੱਖ ਸ਼ਹਿਰਾਂ ਲਈ ਇਹ ਅਤਿ ਆਧੁਨਿਕ ਸੁਪਰ ਸਕਸ਼ਨ-ਕਮ-ਜੈਟਿੰਗ ਮਸ਼ੀਨਰੀ ਖਰੀਦੀ ਗਈ ਹੈ। ਇਹ ਮਸ਼ੀਨਾਂ ਸ਼ਹਿਰਾਂ ਵਿਚ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੀਵਰੇਜ ਦੀ ਸਫਾਈ ਲਈ ਨਵੀਆਂ ਮਸ਼ੀਨਾਂ ਆਉਣ ਨਾਲ ਹੁਣ ਸਫਾਈ ਕਰਮੀਆਂ ਨੂੰ ਸੀਵਰੇਜ ਸਾਫ ਕਰ ਲਈ ਮੈਨਹੋਲ ’ਚ ਨਹੀਂ ਉਤਰਨਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਅਦਾਲਤ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕੀਤਾ ਬਰੀ

ਸੰਗਰੂਰ ’ਚ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਕਾਲਜ ਦੇ ਨਿਰਮਾਣ ਲਈ ਸਾਰੇ ਅੜਿਕੇ ਦੂਰ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹ ਪ੍ਰਾਜੈਕਟ ਸ਼ੁਰੂ ਹੋ ਜਾਵੇਗਾ। ਕੁਝ ਸਵਾਰਥੀ ਲੋਕਾਂ ਨੇ ਆਪਣੇ ਨਿੱਜੀ ਹਿੱਤ ਪੂਰਨ ਲਈ ਇਸ ਕਾਲਜ ਦਾ ਕੰਮ ਰੋਕਣ ਵਿੱਚ ਰੁਕਾਵਟ ਪਾਈ ਸੀ ਜੋ ਸਰਕਾਰ ਦੇ ਯਤਨਾਂ ਸਦਕਾ ਦੂਰ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ’ਚ ਸੰਗਰੂਰ ਸਮੇਤ ਤਿੰਨ ਨਵੇਂ ਮੈਡੀਕਲ ਬਣ ਜਾਣਗੇ, ਜਿਸ ਨਾਲ ਸਾਡੇ ਬੱਚੇ ਇੱਥੇ ਹੀ ਮੈਡੀਕਲ ਦੀ ਪੜ੍ਹਾਈ ਕਰਕੇ ਸਿਹਤ ਖੇਤਰ ਵਿੱਚ ਸੇਵਾ ਨਿਭਾਉਣਗੇ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕੋਚਿੰਗ ਦੇਣ ਲਈ ਪੰਜਾਬ ’ਚ ਅੱਠ ਯੂ.ਪੀ.ਐਸ.ਸੀ. ਕੇਂਦਰ ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ’ਚੋਂ ਇਕ ਕੇਂਦਰ ਸੰਗਰੂਰ ਵਿੱਚ ਖੋਲ੍ਹਿਆ ਜਾਵੇਗਾ ਤੇ ਹਰ ਕੇਂਦਰ ’ਚ ਲਾਇਬ੍ਰੇਰੀ, ਹੋਸਟਲ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੌਜੂਦ ਰਹਿਣਗੀਆਂ ਤਾਂ ਕਿ ਸਾਡੇ ਨੌਜਵਾਨ ਚੰਗੀ ਸਿਖਲਾਈ ਹਾਸਿਲ ਕਰਕੇ ਮੁਕਾਬਲੇ ਦੀਆਂ ਪ੍ਰੀਖਿਆਵਾਂ ’ਚ ਕਾਮਯਾਬ ਹੋ ਸਕਣ। ਸੰਗਰੂਰ ਜ਼ਿਲ੍ਹੇ ’ਚ ਪਹਿਲ ਪ੍ਰਾਜੈਕਟ ਦੇ ਉਪਰਾਲੇ ਹੇਠ ਔਰਤਾਂ ਨੂੰ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਦੇ ਕਦਮ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਿੰਡਾਂ ’ਚ ਹੁਣ ਸਰਕਾਰੀ ਸਕੂਲਾਂ ਦੇ ਨਾਲ-ਨਾਲ ਪ੍ਰਾਈਵੇਟ ਸਕੂਲਾਂ ਦੀਆਂ ਵਰਦੀਆਂ ਵੀ ਔਰਤਾਂ ਵੱਲੋਂ ਤਿਆਰ ਜਾ ਰਹੀਆਂ ਹਨ ਜਿਸ ਨਾਲ ਉਨ੍ਹਾਂ ਨੂੰ ਵਿੱਤੀ ਤੌਰ ’ਤੇ ਬਹੁਤ ਫਾਇਦਾ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ

ਸੜਕ ਸੁਰੱਖਿਆ ਫੋਰਸ ਦੇ ਇੱਕ ਸਾਲ ਮੁਕੰਮਲ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਫੋਰਸ ਦੇ ਗਠਨ ਨਾਲ ਸੂਬੇ ਵਿੱਚ ਸੜਕ ਹਾਦਸਿਆਂ ’ਚ ਮੌਤਾਂ ਦੀ ਦਰ ’ਚ ਬਹੁਤ ਕਮੀ ਆਈ ਹੈ। ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਮੌਤ ਦਰ ’ਚ 48.10 ਫੀਸਦੀ ਦੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਇਸ ਫੋਰਸ ਦਾ ਗਠਨ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ ਜਿਸ ਕਰਕੇ ਹੋਰ ਸੂਬੇ ਵੀ ਇਸ ਫੋਰਸ ਦੇ ਗਠਨ ਲਈ ਸਾਥੋਂ ਸਲਾਹ ਲੈ ਰਹੇ ਹਨ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾਕਟਰ ਰਵਜੋਤ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News