ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਲੀਹਾਂ ਤੇ ਲਿਆਉਣ ਲਈ ਵਚਨਬੱਧ: ਹਲਕਾ ਇੰਚਾਰਜ ਸ਼ਮਸ਼ੇਰ ਸਿੰਘ
Sunday, Apr 20, 2025 - 12:32 AM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਦੀਨਾਨਗਰ ਅਤੇ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦੇ ਵਿਕਾਸ ਦੇ ਉਦਘਾਟਨ ਕਰਨ ਮੌਕੇ ਸਾਂਝੇ ਕੀਤੇ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਬਦਤਰ ਹਾਲ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਾਡੇ ਸੂਬੇ ਦੀ ਤਰੱਕੀ ਦਾ ਅਧਾਰ ਬਣੇਗੀ ਅਤੇ ਸਰਕਾਰੀ ਸਕੂਲਾਂ ਵਿਚੋਂ ਪੜ੍ਹ ਕੇ ਆਮ ਘਰਾਂ ਦੇ ਬੱਚੇ ਵੱਡੀਆਂ ਉਚਾਈਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਹੋਣ ਨਾਲ ਸਕੂਲਾਂ ਦੀ ਕਾਇਆ ਕਲਪ ਹੋ ਗਈ ਹੈ। ਅੱਜ ਵਿਧਾਨ ਸਭਾ ਦੀਨਾਨਗਰ ਅਧੀਨ ਆਉਂਦੇ ਪਿੰਡ ਖੁਸ਼ੀਪੁਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਤੇ 1.24 ਲੱਖ ਸਰਕਾਰੀ ਪ੍ਰਾਇਮਰੀ ਸਕੂਲ ਮੱਦੇਪੁਰ 13. 01 ਲੱਖ ਅਤੇ ਸਰਕਾਰੀ ਸਕੂਲ ਬੈਂਸ ਵਿਖੇ 3.29 ਲੱਖ ਅਤੇ ਉਮਰਪੁਰ ਕਲਾ 7.6 ਲੱਖ ਰੁਪਏ ਦੀ ਲਾਗਤ ਨਾਲ ਕਰਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਇਲਾਕੇ ਦੇ ਇਲਾਕੇ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।