ਪੰਜਾਬ ਸਰਕਾਰ ਸਿੱਖਿਆ ਨੂੰ ਲੈ ਕੇ ਵਚਨਬੱਧ, ਸੂਬੇ ਦੇ 12000 ਸਰਕਾਰੀ ਸਕੂਲਾਂ ਲਈ ਚੁੱਕਿਆ ਵੱਡਾ ਕਦਮ
Thursday, Apr 10, 2025 - 10:58 AM (IST)
 
            
            ਅੰਮ੍ਰਿਤਸਰ/ਚੋਗਾਵਾਂ (ਦਲਜੀਤ/ਹਰਜੀਤ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਰਹੱਦੀ ਪੱਟੀ ਵਿਚ ਸਕੂਲਾਂ ਵਿਚ ਵੱਖ-ਵੱਖ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਭਰ ਦੇ 12000 ਸਰਕਾਰੀ ਸਕੂਲਾਂ ਵਿਚ 2000 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਪੰਜਾਬ ਦੇ ਕਰੀਬ 28 ਲੱਖ ਬੱਚੇ ਵਿੱਦਿਆ ਪ੍ਰਾਪਤ ਕਰ ਰਹੇ ਹਨ। ਸਰਹੱਦੀ ਇਲਾਕੇ ਦੇ ਬੱਚਿਆਂ ਦੀ ਲੋੜ ਨੂੰ ਸਮਝਦੇ ਹੋਏ ਸਿੱਖਿਆ ਮੰਤਰੀ ਨੇ ਸਰਹੱਦੀ ਖੇਤਰ ਵਿਚ ਲੜਕੀਆਂ ਦਾ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ। ਸੂਬਾ ਸਰਕਾਰ ਆਧੁਨਿਕ ਸਿੱਖਿਆ ਪ੍ਰਣਾਲੀ ਵਾਲਾ ਵਾਤਾਵਰਣ ਸਿਰਜਣ ’ਤੇ ਜ਼ੋਰ ਦੇ ਰਹੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਜਾ ਸਕੇ। ਉਨ੍ਹਾਂ ਅੰਮ੍ਰਿਤਸਰ ਜ਼ਿਲ੍ਹੇ ਵਿਚ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਬੱਚਿਆਂ ਅਤੇ ਬੱਚਿਆਂ ਦੇ ਮਾਂ ਪਿਓ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਕਰੀਬ ਦੋ ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ।
ਸਿੱਖਿਆ ਮੰਤਰੀ ਆਪਣੇ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਝੀਤਾ ਕਲਾਂ, ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਮਹਾ ਸਿੰਘ ਗੇਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਪਿਆਲਾ ਲੜਕੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟਪਿਆਲਾ ਵਿਖੇ ਉਚੇਚੇ ਤੌਰ ’ਤੇ ਪਹੁੰਚੇ ਅਤੇ ਬੱਚਿਆਂ ਨਾਲ ਵਕਤ ਗੁਜ਼ਾਰਦੇ ਹੋਏ ਉਨ੍ਹਾਂ ਨਾਲ ਗੱਲਬਾਤ ਕੀਤੀ। ਮਹਾ ਸਿੰਘ ਗੇਟ ਵਿਖੇ ਉਨ੍ਹਾਂ ਨੇ ਸਕੂਲ ਦੇ ਕੰਮਾਂ ਲਈ ਆਪਣੇ ਅਖਤਿਆਰੀ ਖਾਤੇ ਵਿਚੋਂ 50 ਲੱਖ ਰੁਪਏ ਦੀ ਰਾਸ਼ੀ ਹੋਰ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ
ਦੱਸਣਯੋਗ ਹੈ ਕਿ ਮੌਜੂਦਾ ਸਮੇਂ 10 ਹਜ਼ਾਰ ਤੋਂ ਵੱਧ ਵਿਦਿਆਰਥੀ ਇਸ ਸਹੂਲਤ ਦਾ ਲਾਭ ਉਠਾ ਰਹੇ ਹਨ। ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਰੱਖ-ਰਖਾਅ ’ਤੇ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ। ਉਨ੍ਹਾਂ ਹਲਕਾ ਅਟਾਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੀਤਾ ਕਲਾਂ 48.7 ਲੱਖ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ ਝੀਤਾ ਕਲਾਂ ਵਿਖੇ 8.14 ਲੱਖ ਰੁਪਏ ਦੀ ਲਾਗਤ ਨਾਲ ਚਾਰ ਦੀਵਾਰੀ, ਏ. ਸੀ. ਆਰ ਅਤੇ ਕਲਾਸ ਰੂਮ ਬਣਾੲ ਜਾਣਗੇ। ਇਸ ਉਪਰੰਤ ਸਿਖਿਆ ਮੰਤਰੀ ਵੱਲੋਂ ਹਲਕਾ ਪੂਰਬੀ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਹਾਂ ਸਿੰਘ ਗੇਟ ਵਿਖੇ 29.32 ਲੱਖ ਰੁਪਏ ਦੀ ਲਾਗਤ ਨਾਲ ਬਾਸਕਟਬਾਲ ਗਰਾਉਂਡ, 2 ਕਲਾਸ ਰੂਮ, ਨਵੇਂ ਟਾਇਲਟ ਦਾ ਉਦਘਾਟਨ ਵੀ ਕੀਤਾ ਅਤੇ ਬੱਚਿਆਂ ਨੂੰ 5 ਟੈਬ ਵੀ ਪ੍ਰਦਾਨ ਕੀਤੇ।
ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਥਾਣੇ ਨੇੜੇ ਲਗਾਤਾਰ ਤਿੰਨ Blast
ਸਿੱਖਿਆ ਮੰਤਰੀ ਵੱਲੋਂ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਪਿਆਲਾ 23.38 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਟਪਿਆਲਾ ਵਿਖੇ 8.64 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਮੁਰੰਮਤ, ਨਵੇਂ ਬਾਥਰੂਮ ਦੇ ਕੰਮਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਟਪਿਆਲਾ ਸਕੂਲ ਪਹਿਲਾਂ ਹੀ ਸਰਵੋਤਮ ਸਕੂਲ ਦਾ ਐਵਾਰਡ ਹਾਸਲ ਹੋ ਚੁੱਕਾ ਹੈ ਅਤੇ ਇਸ ਸਕੂਲ ਦੀ ਪ੍ਰਿੰਸੀਪਲ ਪਰਮਿੰਦਰਜੀਤ ਕੌਰ ਇਸ ਪ੍ਰਸ਼ੰਸਾ ਦੇ ਹੱਕਦਾਰ ਹਨ ਕਿ ਉਨ੍ਹਾਂ ਵੱਲੋਂ ਆਪਣੇ ਸਕੂਲ ਦੀ ਦਿੱਖ ਨੂੰ ਸੁਧਾਰਨ ਆਪਣੇ ਪੱਧਰ ਤੇ ਯਤਨ ਕੀਤੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਣ ਵਾਲੀ ਗੇਅ ਪਰੇਡ ਹੋਈ ਰੱਦ
ਉਨ੍ਹਾਂ ਦੱਸਿਆ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਪਿਛਲੇ 5 ਦਿਨਾਂ ਵਿਚ 92 ਬੱਚੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਇਸ ਸਕੂਲ ਵਿਚ ਦਾਖਲ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਸਕੂਲ ਵਿਚ ਸਰਹੱਦੀ ਖੇਤਰ ਦੇ 55 ਪਿੰਡਾਂ ਦੇ ਬੱਚੇ ਇਸ ਸਕੂਲ ਵਿਚ ਸਿੱਖਿਆ ਲੈਣ ਆਉਂਦੇ ਹਨ ਅਤੇ ਜਲਦ ਹੀ ਇਸ ਸਕੂਲ ਵਿਚ ਬੱਚਿਆਂ ਲਈ ਬੱਸਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            