ਰੁਜ਼ਗਾਰ ਲਈ ਵਚਨਬੱਧ ਪੰਜਾਬ ਸਰਕਾਰ, ਨੌਜਵਾਨਾਂ ਨੂੰ ਮਿਲ ਰਹੀਆਂ ਨੌਕਰੀਆਂ
Thursday, Feb 06, 2025 - 04:04 PM (IST)
![ਰੁਜ਼ਗਾਰ ਲਈ ਵਚਨਬੱਧ ਪੰਜਾਬ ਸਰਕਾਰ, ਨੌਜਵਾਨਾਂ ਨੂੰ ਮਿਲ ਰਹੀਆਂ ਨੌਕਰੀਆਂ](https://static.jagbani.com/multimedia/2025_2image_16_04_150692028157.jpg)
ਜਲੰਧਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ 33 ਮਹੀਨਿਆਂ ਦੇ ਅੰਦਰ ਹੀ 50 ਹਜ਼ਾਰ ਤੋਂ ਵੀ ਵੱਧ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾ ਚੁੱਕੀ ਹੈ। ਇਹ ਨੌਕਰੀਆਂ ਵੱਖ-ਵੱਖ ਖੇਤਰਾਂ ਅਤੇ ਸਰਕਾਰੀ ਦਫਤਰਾਂ ਵਿੱਚ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਸਿੱਖਿਆ, ਸਿਹਤ, ਪੁਲਸ, ਅਤੇ ਅਧਿਕਾਰੀ ਸੇਵਾਵਾਂ ਸ਼ਾਮਲ ਹਨ। ਇਸ ਦੇ ਨਾਲ ਸਰਕਾਰ ਨੌਜਵਾਨਾਂ ਦੀ ਸਮਰੱਥਾ ਅਤੇ ਹੁਨਰਾਂ ਨੂੰ ਉਤਸ਼ਾਹਤ ਕਰਕੇ, ਸੂਬੇ ਵਿੱਚ ਨਵੀਆਂ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ। ਇਹ ਕਦਮ ਨੌਜਵਾਨਾਂ ਲਈ ਇੱਕ ਵੱਡਾ ਮੋੜ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਨਾਲ ਪੂਰੇ ਪੰਜਾਬ ਵਿੱਚ ਰੋਜ਼ਗਾਰ ਮੌਕੇ ਵਧੇਗੇ ਅਤੇ ਨੌਜਵਾਨਾਂ ਦੇ ਹੌਂਸਲੇ ਵੀ ਮਜ਼ਬੂਤ ਹੋਣਗੇ।
ਉੱਥੇ ਹੀ ਪੰਜਾਬ ਪੁਲਸ 'ਚ ਲਗਾਤਾਰ ਭਰਤੀਆਂ ਵੀ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਪੁਲਸ 'ਚ ਨਫ਼ਰੀ ਵਧਾਈ ਜਾ ਰਹੀ ਹੈ। ਪੰਜਾਬ ਦੀ ਮਾਨ ਸਰਕਾਰ ਹੁਣ ਤੱਕ ਪੰਜਾਬ ਪੁਲਸ 'ਚ ਕਰੀਬ 8378 ਮੁਲਾਜ਼ਮਾਂ ਦੀ ਭਰਤੀ ਕਰ ਚੁੱਕੀ ਹੈ।