CM ਮਾਨ ਦੀ ਅਗਵਾਈ ''ਚ ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਲਕਾ ਇੰਚਾਰਜ

Monday, Apr 21, 2025 - 07:36 PM (IST)

CM ਮਾਨ ਦੀ ਅਗਵਾਈ ''ਚ ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਲਕਾ ਇੰਚਾਰਜ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਦੀਨਾਨਗਰ ਅਤੇ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦੇ ਵਿਕਾਸ ਦੇ ਉਦਘਾਟਨ ਕਰਨ ਮੌਕੇ ਸਾਂਝੇ ਕੀਤੇ ਕੀਤਾ। 

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਬਦਤਰ ਹਾਲ ਵਿੱਚ ਪਹੁੰਚੇ ਸਰਕਾਰੀ ਸਕੂਲਾਂ ਤੇ ਸਿਹਤ ਸੰਸਥਾਵਾਂ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਉੱਚੀਆਂ ਮੱਲ੍ਹਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਾਡੇ ਸੂਬੇ ਦੀ ਤਰੱਕੀ ਦਾ ਅਧਾਰ ਬਣੇਗੀ ਅਤੇ ਸਰਕਾਰੀ ਸਕੂਲਾਂ ਵਿਚੋਂ ਪੜ੍ਹ ਕੇ ਆਮ ਘਰਾਂ ਦੇ ਬੱਚੇ ਵੱਡੀਆਂ ਉਚਾਈਆਂ ਨੂੰ ਛੂਹਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਉਪਰਾਲਾ ਹੈ ਕਿ ਸਿੱਖਿਆ ਨੂੰ ਉੱਚਾ ਵੱਧ ਤੋਂ ਵੱਧ ਚੁੱਕਿਆ ਜਾਏ ਜਿਸ ਤਹਿਤ ਸਕੂਲਾਂ ਵਿੱਚ ਵੱਡੇ ਪੱਧਰ ਤੇ ਸੁਧਾਰ ਵੇਖਣ ਨੂੰ ਮਿਲ ਰਿਹਾ ਹੈ। ਅੱਜ ਵਿਧਾਨ ਸਭਾ ਦੀਨਾਨਗਰ ਅਧੀਨ ਆਉਂਦੇ ਪਿੰਡ ਰਾਏਪੁਰ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਤੇ, 4 ਲੱਖ ਸਰਕਾਰੀ ਪ੍ਰਾਇਮਰੀ ਸਕੂਲ ਪਸਿਆਲ 6.10 ਲੱਖ ਅਤੇ ਸਰਕਾਰੀ ਸਕੂਲ ਕੋਹਲੀਆ ਵਿਖੇ 14 ਲੱਖ ਅਤੇ ਖਰਲ 46 ਹਜ਼ਾਰ ਅਤੇ ਬਹਿਰਾਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 37 ਲੱਖ 50 ਹਜ਼ਾਰ ਦੀ ਰੁਪਏ ਦੀ ਲਾਗਤ ਨਾਲ ਕਰਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਇਲਾਕੇ ਦੇ ਇਲਾਕੇ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News