ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਮੋਗਾ ਜ਼ਿਲ੍ਹੇ ਦੀ ਵਧੀਕ ਡੀ. ਸੀ. ਨੂੰ ਕੀਤਾ ਸਸਪੈਂਡ
Friday, Nov 07, 2025 - 01:00 PM (IST)
ਮੋਗਾ (ਗੋਪੀ, ਕਸ਼ਿਸ਼) : ਮੋਗਾ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਹ ਕਾਰਵਾਈ ਜ਼ਮੀਨ ਗਬਨ ਦੇ ਦੋਸ਼ਾਂ ਵਿਚ ਕੀਤੀ ਗਈ ਹੈ। ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਧਰਮਕੋਟ ਦੇ ਉਪ-ਮੰਡਲ ਮੈਜਿਸਟ੍ਰੇਟ, ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਮੋਗਾ ਦੇ ਨਗਰ ਨਿਗਮ ਕਮਿਸ਼ਨਰ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4(1)(a) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਲਈ ਅਹਿਮ ਖ਼ਬਰ, 8 ਨਵੰਬਰ ਨੂੰ...
ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮ, ਭਾਗ I, ਧਾਰਾ 1 ਦੇ ਨਿਯਮ 7.2 ਦੇ ਉਪਬੰਧਾਂ ਅਨੁਸਾਰ ਭੱਤੇ ਪ੍ਰਾਪਤ ਹੋਣਗੇ। ਮੁਅੱਤਲੀ ਦੀ ਮਿਆਦ ਦੌਰਾਨ ਅਧਿਕਾਰੀ ਦਾ ਮੁੱਖ ਦਫ਼ਤਰ ਚੰਡੀਗੜ੍ਹ ਹੋਵੇਗਾ ਅਤੇ ਉਹ ਆਪਣਾ ਮੁੱਖ ਦਫ਼ਤਰ ਉਦੋਂ ਤੱਕ ਨਹੀਂ ਛੱਡੇਗਾ ਜਦੋਂ ਤੱਕ ਸਮਰੱਥ ਅਧਿਕਾਰੀ ਤੋਂ ਪਹਿਲਾਂ ਇਜਾਜ਼ਤ ਨਹੀਂ ਲਈ ਜਾਂਦੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਘਰ ਵਾਲੀ 'ਤੇ ਮਾੜੀ ਨਜ਼ਰ ਰੱਖਣ ਦੇ ਸ਼ੱਕ "ਚ ਪੁੱਤ ਨੇ ਪਿਓ ਨੂੰ ਦਿੱਤੀ ਰੂਹ ਕੰਬਾਊ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
