ਹੁਣ ਲੋਕਾਂ ਨੂੰ ਲੱਖਾਂ ਰੁਪਏ ਨਕਦ ਵੰਡੇਗੀ ਪੰਜਾਬ ਸਰਕਾਰ, ਜਾਣੋ ਕਿਵੇਂ ਮਿਲੇਗਾ ਯੋਜਨਾ ਦਾ ਲਾਭ

Thursday, Apr 03, 2025 - 06:08 PM (IST)

ਹੁਣ ਲੋਕਾਂ ਨੂੰ ਲੱਖਾਂ ਰੁਪਏ ਨਕਦ ਵੰਡੇਗੀ ਪੰਜਾਬ ਸਰਕਾਰ, ਜਾਣੋ ਕਿਵੇਂ ਮਿਲੇਗਾ ਯੋਜਨਾ ਦਾ ਲਾਭ

ਚੰਡੀਗੜ੍ਹ : ਪੰਜਾਬ ਸਰਕਾਰ ਆਤਮ-ਨਿਰਭਰਤਾ ਵੱਲ਼ ਵੱਧਦਿਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ 522 ਲਾਭਪਾਤਰੀਆਂ ਨੂੰ ਵਿੱਤੀ ਸਾਲ 2024-25 ਦੌਰਾਨ 9.14 ਕਰੋੜ ਰੁਪਏ ਦੀ ਰਕਮ ਕਰਜ਼ੇ ਦੇ ਰੂਪ ਵਿਚ ਜਾਰੀ ਕੀਤੀ ਗਈ ਹੈ, ਜਿਸ ਵਿਚ 1.46 ਕਰੋੜ ਰੁਪਏ ਦੀ ਸਬਸਿਡੀ ਵੀ ਸ਼ਾਮਲ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਤੌਰ ‘ਤੇ ਪਿੱਛੜੇ ਅਤੇ ਹਾਸ਼ੀਏ ‘ਤੇ ਰਹਿੰਦੇ ਲੋਕਾਂ ਨੂੰ ਵਿੱਦਿਅਕ, ਆਰਥਿਕ ਅਤੇ ਸਮਾਜਿਕ ਰੂਪ ਵਿਚ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਅਤੇ ਉਚੇਰੀ ਸਿੱਖਿਆ ਲਈ ਰਿਆਇਤੀ ਵਿਆਜ ਦਰਾਂ ‘ਤੇ ਕਰਜ਼ਾ ਪ੍ਰਦਾਨ ਕਰ ਰਹੀ ਹੈ।

ਇਹ ਵੀ ਪੜ੍ਹੋ : ਆਬਕਾਰੀ ਸਮੂਹਾਂ ਦੀ ਨਿਲਾਮੀ ਨੇ ਭਰਿਆ ਪੰਜਾਬ ਸਰਕਾਰ ਦਾ ਖਜ਼ਾਨਾ, ਮਾਲੀਏ 'ਚ ਰਿਕਾਰਡ ਵਾਧਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ 18 ਤੋਂ 55 ਸਾਲ ਤੱਕ ਦਾ ਕੋਈ ਵੀ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ, ਜਿਸਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੋਵੇ, ਸਵੈ-ਰੁਜ਼ਗਾਰ ਜਾਂ ਉਚੇਰੀ ਸਿੱਖਿਆ ਲਈ ਕਰਜ਼ਾ ਲੈ ਸਕਦਾ ਹੈ। ਇਸੇ ਤਰ੍ਹਾਂ 18 ਤੋਂ 60 ਸਾਲ ਤੱਕ ਦਾ ਕੋਈ ਵੀ ਦਿਵਿਆਂਗ ਵਿਅਕਤੀ, ਜੋ ਕਿ 40% ਜਾਂ ਇਸ ਤੋਂ ਵੱਧ ਦਿਵਿਆਂਗ ਹੋਵੇ, ਭਾਵੇਂ ਉਹ ਕਿਸੇ ਵੀ ਜਾਤੀ ਨਾਲ ਸਬੰਧਤ ਹੋਵੇ, ਉਹ ਵੀ ਇਹ ਕਰਜ਼ਾ ਲੈ ਸਕਦਾ ਹੈ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਅਤੇ ਆਰਥਿਕ ਤੌਰ ‘ਤੇ ਪਿੱਛੜੇ ਵਰਗਾਂ ਨੂੰ ਉਤਸ਼ਾਹਤ ਕਰਨ ਲਈ ਨਵੇਂ ਉਪਰਾਲੇ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਅਤੇ ਸਿੱਖਿਆ ਦੇ ਸਮਾਨ ਮੌਕੇ ਮਿਲ ਸਕਣ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਰਾਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News