CM ਚੰਨੀ ਦਾ ਵੱਡਾ ਐਲਾਨ, ਗਾਇਕ ਸੁਖਵਿੰਦਰ ਸਿੰਘ ਤੇ ਸ਼ਾਇਰ ਸੁਰਜੀਤ ਪਾਤਰ ਨੂੰ ਮਿਲਿਆ ਕੈਬਨਿਟ ਰੈਂਕ

11/20/2021 11:15:21 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉੱਘੇ ਗਾਇਕ ਸੁਖਵਿੰਦਰ ਸਿੰਘ ਨੂੰ ਰਾਜ ਗਾਇਕ ਅਤੇ ਸ਼ਾਇਰ ਸੁਰਜੀਤ ਪਾਤਰ ਨੂੰ ਸ਼੍ਰੋਮਣੀ ਸਾਹਿਤਕਾਰ ਦੇ ਮਾਣ ਨਾਲ ਨਿਵਾਜਦੇ ਹੋਏ ਦੋਹਾਂ ਨੂੰ ਕੈਬਨਿਟ ਰੈਂਕ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਨੂੰ ਸਮਰਪਿਤ ਸੰਗੀਤਕ ਸ਼ਾਮ ਦੌਰਾਨ ਦੋਹਾਂ ਸ਼ਖ਼ਸੀਅਤਾਂ ਵੱਲੋਂ ਸਿੱਖ ਇਤਿਹਾਸ ਦੀ ਇਸ ਅਜ਼ੀਮ ਯਾਦਗਾਰ 'ਚ ਪਾਏ ਯੋਗਦਾਨ ਦੀ ਤਾਰੀਫ਼ ਕਰਦਿਆਂ ਮੁੱਖ ਮੰਤਰੀ ਵੱਲੋਂ ਇਨ੍ਹਾਂ ਦੋਹਾਂ ਨੂੰ ਪੰਜਾਬ ਦੇ ਇਕ ਅਹਿਮ ਅਤੇ ਵੱਕਾਰੀ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ।

ਇਹ ਵੀ ਪੜ੍ਹੋ : 'ਕੈਪਟਨ' ਦੇ ਵੱਡੇ ਬਿਆਨ ਨੇ ਪੰਜਾਬ ਦੀ ਸਿਆਸਤ 'ਚ ਮਚਾਈ ਹਲਚਲ, ਕਾਂਗਰਸੀ ਵਿਧਾਇਕਾਂ ਬਾਰੇ ਕੀਤਾ ਖ਼ੁਲਾਸਾ

ਦੱਸਣਯੋਗ ਹੈ ਕਿ ਦਾਸਤਾਨ-ਏ-ਸ਼ਹਾਦਤ ਪ੍ਰਾਜੈਕਟ ਦੀ ਪਟਕਥਾ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੇ ਲਿਖੀ ਹੈ। ਇਸ ਦੇ ਨਾਲ ਹੀ ਗੈਲਰੀਆਂ 'ਚ ਦਿਖਾਈਆਂ ਜਾਂਦੀਆਂ ਸਿੱਖ ਇਤਿਹਾਸ ਨੂੰ ਦਰਸਾਉਂਦੀਆਂ ਐਨੀਮੇਸ਼ਨ ਫ਼ਿਲਮਾਂ, ਗੀਤ ਅਤੇ ਟਿੱਪਣੀਆਂ ਮੁੰਬਈ ਅਤੇ ਦਿੱਲੀ ਦੇ ਨਾਮਵਰ ਸਟੂਡੀਓ ਤੋਂ ਤਿਆਰ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਕੇਂਦਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਮਗਰੋਂ ਕੈਪਟਨ ਦੀ ਕਿਸਾਨਾਂ ਨੂੰ ਅਪੀਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita