ਪੰਜਾਬ ਸਰਕਾਰ ਵੱਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਬਾਰੇ ਕੇਂਦਰ ਨੂੰ ਪੱਤਰ ਲਿਖਣ ਦਾ ਫ਼ੈਸਲਾ

02/22/2023 12:13:06 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਦਵਾਈਆਂ ਦੀਆਂ ਵੱਧ ਕੀਮਤਾਂ ਕਾਰਨ ਜਨਤਾ ਦੀ ਹੁੰਦੀ ਲੁੱਟ-ਖਸੁੱਟ ਰੋਕਣ ਲਈ ਸੱਦੀ ਗਈ ਅਹਿਮ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਅਥਾਹ ਮਹਿੰਗੀਆਂ ਗ਼ੈਰ-ਸੂਚੀਬੱਧ ਦਵਾਈਆਂ ਦੀਆਂ ਕੀਮਤਾਂ ਨੂੰ ਕੰਟਰੋਲ ਹੇਠ ਲਿਆਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਪੱਤਰ ਲਿਖੇਗੀ। ਵਿਧਾਨ ਸਭਾ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਦਵਾਈਆਂ ਦੀਆਂ ਕੀਮਤਾਂ ਤੈਅ ਕਰਨਾ ਕੇਂਦਰ ਦਾ ਵਿਸ਼ਾ ਹੈ ਅਤੇ ਮੌਜੂਦਾ ਤੰਤਰ ਵਿਚ ਕਾਨੂੰਨਨ ਮਰੀਜ਼ਾਂ ਦੀ ਲੁੱਟ ਹੋ ਰਹੀ ਹੈ ਅਤੇ ਇਹ ਲੁੱਟ 'ਲਾਇਸੈਂਸਡ ਲੁੱਟ' ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸਿਲੰਡਰ ਫੱਟਣ ਕਾਰਨ ਜ਼ੋਰਦਾਰ ਧਮਾਕਾ, ਘਰ ਦੀ ਛੱਤ ਉੱਡੀ, ਸਾਮਾਨ ਵੀ ਸੜ ਕੇ ਸੁਆਹ

ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਹੋਣ ਕਰ ਕੇ ਇਹ ਮੁੱਦਾ ਬੜਾ ਸੰਵੇਦਨਸ਼ੀਲ ਹੈ ਅਤੇ ਇਸ ਮੁੱਦੇ ਦਾ ਤੁਰੰਤ ਹੱਲ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁੱਦੇ ’ਤੇ ਤੁਰੰਤ ਗ਼ੌਰ ਕਰੇ ਅਤੇ ਕਾਨੂੰਨ ਵਿਚ ਸੋਧ ਕਰਕੇ ਮਰੀਜ਼ਾਂ ਨਾਲ ਹੋ ਰਹੇ ਧੱਕੇ ਨੂੰ ਰੋਕਿਆ ਜਾਵੇ। ਮੀਟਿੰਗ ਦੌਰਾਨ ਵੱਖ-ਵੱਖ ਵਿਧਾਇਕਾਂ, ਸਿਹਤ ਮਾਹਰਾਂ ਤੇ ਡਾਕਟਰਾਂ ਅਤੇ ਸਮਾਜ ਸੇਵੀ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਦਵਾਈਆਂ ਦੀਆਂ ਅਸਲ ਤੇ ਐੱਮ. ਆਰ. ਪੀ. ਕੀਮਤਾਂ ਵਿਚ 90 ਫ਼ੀਸਦੀ ਤੱਕ ਦੇ ਫ਼ਰਕ ਨੂੰ ਸਬੂਤਾਂ ਸਮੇਤ ਜੱਗ-ਜ਼ਾਹਰ ਕੀਤਾ ਗਿਆ।

ਇਹ ਵੀ ਪੜ੍ਹੋ : ਮੋਹਾਲੀ : ਕਾਲਜ ਦੀ ਬੱਸ ਚਲਾ ਰਹੇ ਡਰਾਈਵਰ ਨੂੰ ਅਚਾਨਕ ਪਿਆ ਦਿਲ ਦਾ ਦੌਰਾ, ਪੈ ਗਿਆ ਚੀਕ-ਚਿਹਾੜਾ

ਮੀਟਿੰਗ ਨੂੰ ਡਾ. ਸੁਖਵਿੰਦਰ ਕੁਮਾਰ, ਅਸ਼ੋਕ ਕੁਮਾਰ ਪੱਪੀ ਪਰਾਸ਼ਰ, ਦਿਨੇਸ਼ ਚੱਢਾ, ਡਾ. ਚਰਨਜੀਤ ਸਿੰਘ ਚੰਨੀ, ਡਾ. ਅਵਜੋਤ ਸਿੰਘ, ਡਾ. ਕਸ਼ਮੀਰ ਸਿੰਘ ਸੋਹਲ, ਜਗਰੂਪ ਸਿੰਘ ਗਿੱਲ, ਡਾ. ਜਸਬੀਰ ਸਿੰਘ ਸੰਧੂ, ਡਾ. ਵਿਜੈ ਸਿੰਗਲਾ, ਨਛੱਤਰ ਪਾਲ (ਸਾਰੇ ਵਿਧਾਇਕ), ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ. ਕੇ. ਮੀਨਾ, ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਅਭਿਨਵ ਤ੍ਰਿਖਾ, ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਵਨੀਸ਼, ਡਾ. ਤੇਜਿੰਦਰਪਾਲ ਸਿੰਘ, ਕੈਂਸਰ ਸਰਜਨ ਡਾ. ਪਰਮਿੰਦਰ ਸਿੰਘ ਸੰਧੂ, ਸਮਾਜ ਸੇਵੀ ਗੁਰਵਿੰਦਰ ਸ਼ਰਮਾ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita