ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
Friday, Aug 29, 2025 - 05:23 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਬਹੁਤ ਸਾਰੇ ਇਲਾਕੇ ਇਸ ਵੇਲੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਇਸ ਵਿਚਾਲੇ ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਲਈ ਅਹਿਮ ਫ਼ੈਸਲਾ ਲਿਆ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕੇ ਦੇ ਬਜ਼ੁਰਗਾਂ ਨੂੰ ਰੈਸਕਿਊ ਕਰ ਕੇ ਬਿਰਧ-ਘਰਾਂ ਵਿਚ ਲਿਜਾਇਆ ਜਾਵੇਗਾ, ਤਾਂ ਜੋ ਉਨ੍ਹਾਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ ਤੇ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਸੇ ਵਿਚ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਿਆ ਹੈ ਤੇ ਜਲਦੀ ਹੀ ਇਸ ਦਾ ਉਦਘਾਟਨ ਕੀਤਾ ਜਾਣਾ ਸੀ, ਪਰ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਇਸ ਨੂੰ ਕੱਲ੍ਹ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਰੱਦ! ਸ਼ਨੀ-ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਇਹ ਅਦਾਰੇ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਵਿਚ ਇਸ ਵੇਲੇ 41 ਬਿਰਧ-ਘਰ ਹਨ। ਇਨ੍ਹਾਂ ਵਿਚ ਇਸ ਵੇਲੇ 572 ਹੋਰ ਬਜ਼ੁਰਗਾਂ ਦੀ ਸਮਰੱਥਾ ਹੈ, ਜਿਸ ਨੂੰ 700 ਤਕ ਵਧਾਇਆ ਵੀ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ, ਜੋ ਰੋਜ਼ਾਨਾ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਾਣਗੀਆਂ ਤੇ ਬਜ਼ੁਰਗਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਜਾਵੇਗਾ।
ਬਾਲ-ਘਰ ਤੇ ਆਂਗਨਵਾੜੀ ਸੈਂਟਰਾਂ 'ਚ ਰਹਿ ਸਕਣਗੇ ਬੱਚੇ
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹਾ ਪ੍ਰਭਾਵਿਤ ਇਲਾਕਿਆਂ ਵਿਚੋਂ ਬੱਚਿਆਂ ਨੂੰ ਬਾਲ-ਘਰਾਂ ਤੇ ਆਂਗਨਵਾੜੀ ਸੈਂਟਰਾਂ 'ਚ ਲਿਜਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜੇ ਬੱਚੇ ਦੀ ਮਾਂ ਨਾਲ ਰਹਿਣਾ ਚਾਹੇ ਤਾਂ ਉਸ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਖਿਚੜੀ ਤੇ ਦਲੀਆ ਆਦਿ ਵੀ ਪਹੁੰਚਾਇਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬ ਦੀ Champion ਦੀ ਗੋਲ਼ੀ ਲੱਗਣ ਨਾਲ ਮੌਤ
ਗਰਭਵਤੀ ਔਰਤਾਂ ਲਈ 'ਸਖੀ' ਸੈਂਟਰ ਖ਼ਾਲੀ
ਡਾ. ਬਲਜੀਤ ਕੌਰ ਨੇ ਦੱਸਿਆ ਕਿ ਗਰਭਵਤੀ ਔਰਤਾਂ ਦੇ ਲਈ ਸਾਰੇ ਸਰਕਾਰੀ ਹਸਪਤਾਲਾਂ ਵਿਚ ਚਲਾਏ ਜਾ ਰਹੇ 'ਸਖੀ- ਵਨ ਸਟਾਪ ਸੈਂਟਰ' ਵੀ ਖ਼ਾਲੀ ਕਰਵਾ ਲਏ ਗਏ ਹਨ, ਲੋੜ ਪੈਣ 'ਤੇ ਉਨ੍ਹਾਂ ਨੂੰ ਉੱਥੇ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਹੜ੍ਹਾ ਪ੍ਰਭਾਵਿਤ ਇਲਾਕਿਆਂ ਵਿਚ ਮਹਿਲਾਵਾਂ ਨੂੰ ਸੈਨੇਟਰੀ ਪੈਡ ਵੀ ਮੁਹੱਈਆ ਕਰਵਾਏ ਜਾਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8