ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ, ਜਾਰੀ ਕੀਤਾ ਗਿਆ ਬੁਲੇਟਿਨ (ਵੀਡੀਓ)
Wednesday, Sep 03, 2025 - 10:26 AM (IST)

ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਇਨ੍ਹਾਂ ਹਾਲਾਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨ ਦਿੱਤਾ ਗਿਆ ਹੈ। ਪੰਜਾਬ ਦੇ 23 ਜ਼ਿਲ੍ਹਿਆਂ 'ਚ ਹੜ੍ਹਾਂ ਦੀ ਮਾਰ ਪੈ ਰਹੀ ਹੈ। ਪੂਰਾ ਪੰਜਾਬ ਇਸ ਵੇਲੇ ਹੜ੍ਹਾਂ ਦੀ ਲਪੇਟ 'ਚ ਹੈ। ਨਹਿਰਾਂ ਅਤੇ ਦਰਿਆ ਪੂਰੇ ਊਫ਼ਾਨ 'ਤੇ ਹਨ ਅਤੇ ਭਾਰੀ ਮੀਂਹ ਹੋਰ ਤਬਾਹੀ ਮਚਾ ਰਿਹਾ ਹੈ। ਪੰਜਾਬ ਦਾ ਕੋਈ ਇਲਾਕਾ ਨਹੀਂ ਬਚਿਆ, ਜਿੱਥੇ ਮੌਸਮ ਦੀ ਮਾਰ ਨਾ ਪਈ ਹੋਵੇ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ 'ਚ ਛੁੱਟੀਆਂ ਦਾ ਐਲਾਨ, ਅੱਜ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ
ਹੁਣ ਤੱਕ 30 ਲੋਕਾਂ ਦੀ ਮੌਤ
ਹੜ੍ਹ ਦੀ ਲਪੇਟ 'ਚ ਆਉਣ ਕਾਰਨ ਹੁਣ ਤੱਕ 30 ਲੋਕਾਂ ਦੀ ਮੌਤ ਹੋ ਗਈ ਹੈ। ਸਭ ਤੋਂ ਵੱਧ 6 ਮੌਤਾਂ ਪਠਾਨਕੋਟ 'ਚ ਹੋਈਆਂ ਹਨ। ਜਾਣਕਾਰੀ ਅਨੁਸਾਰ ਹੁਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਕਰੀਬ 20,000 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਪੰਜਾਬ 1988 ਤੋਂ ਬਾਅਦ ਸਭ ਤੋਂ ਭਿਆਨਕ ਹੜ੍ਹਾਂ ਨਾਲ ਜੂਝ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ! ਪੜ੍ਹੋ ਕੀ ਹੈ ਪੂਰੀ UPDATE
ਸਰਕਾਰ ਨੇ ਜਾਰੀ ਕੀਤਾ ਬੁਲੇਟਿਨ
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸੂਬੇ 'ਚ ਹੜ੍ਹਾਂ ਦੀ ਮਾਰ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਹੈ, ਜਿਸ 'ਚ ਕਿਸ ਜ਼ਿਲ੍ਹੇ ਉੱਤੇ ਮੌਸਮ ਦੀ ਕਿੰਨੀ ਮਾਰ ਪਈ ਹੈ, ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਹੈ। ਇਸ ਬੁਲੇਟਿਨ 'ਚ ਦੱਸਿਆ ਗਿਆ ਹੈ ਕਿ ਪੰਜਾਬ ਦੇ ਸਾਰੇ 23 ਜ਼ਿਲ੍ਹੇ ਮੌਸਮ ਦੀ ਮਾਰ ਹੇਠ ਹਨ। 23 ਜ਼ਿਲ੍ਹਿਆਂ ਦੇ 1400 ਦੇ ਕਰੀਬ ਪਿੰਡ ਸਭ ਤੋਂ ਵਧੇਰੇ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਜਨਸੰਖਿਆ ਦੇ ਹਿਸਾਬ ਨਾਲ 3,54,000 ਤੋਂ ਵਧੇਰੇ ਲੋਕ ਹੜ੍ਹਾਂ ਦੀ ਮਾਰ ਹੇਠ ਆਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8