ਪੰਜਾਬ ਸਰਕਾਰ ਵਲੋਂ ਇਸ ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ (ਵੀਡੀਓ)

Tuesday, Jul 29, 2025 - 12:34 PM (IST)

ਪੰਜਾਬ ਸਰਕਾਰ ਵਲੋਂ ਇਸ ਦਿਨ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ 31 ਜੁਲਾਈ (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਛੁੱਟੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਕੀਤੀ ਗਈ ਹੈ। ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨ 'ਚ ਦੀ ਛੁੱਟੀ ਰਹੇਗੀ। ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕੰਬੋਜ ਭਾਈਚਾਰੇ ਦੀਆਂ ਮੰਗਾਂ ਪੈਂਡਿੰਗ ਪਈਆਂ ਸਨ, ਜਿਨ੍ਹਾਂ 'ਚੋਂ ਇਕ ਮੁੱਖ ਮੰਗ ਇਹ ਵੀ ਸੀ ਕਿ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਗਜ਼ਟਿਡ ਛੁੱਟੀ ਕੀਤੀ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਮਾਨ ਸਰਕਾਰ ਨੇ ਲਿਆ ਵੱਡਾ ACTION

ਇਸ ਮੰਗ ਨੂੰ ਮੁੱਖ ਰੱਖਦਿਆਂ ਹੀ 31 ਜੁਲਾਈ ਨੂੰ ਪੂਰੇ ਸੂਬੇ 'ਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਇਸ ਦੇ ਨਾਲ ਹੀ ਇਕ ਹੋਰ ਅਹਿਮ ਮੰਗ ਵੀ ਪੂਰੀ ਕੀਤੀ ਗਈ ਹੈ। ਇਸ ਤਹਿਤ ਭਵਾਨੀਗੜ੍ਹ, ਭੀਖੀ, ਸੁਨਾਮ, ਕੋਟਸ਼ਮੀਰ ਰੋਡ ਦਾ ਨਾਂ ਸ਼ਹੀਦ ਊਧਮ ਸਿੰਘ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਹੱਦ ਹੋ ਗਈ! PRTC ਦੀ ਬੱਸ ਹੀ ਕਰ ਲਈ ਚੋਰੀ, ਰਾਹ 'ਚ ਉੱਡੇ ਹੋਸ਼ ਜਦੋਂ...

ਇਸ ਦਾ ਅਧਿਕਾਰਿਤ ਤੌਰ 'ਤੇ ਨਾਮਕਰਨ 31 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਭਵਾਨੀਗੜ੍ਹ ਰੋਡ ਦਾ ਨਾਂ ਵੀ ਸ਼ਹੀਦ ਊਧਮ ਸਿੰਘ ਜੀ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਇਸ ਲਈ ਮੁੱਖ ਮੰਤਰੀ ਮਾਨ ਵਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News