ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Monday, Sep 22, 2025 - 02:56 PM (IST)

ਚੰਡੀਗੜ੍ਹ\ਫਰੀਦਕੋਟ : ਪੰਜਾਬ ਸਰਕਾਰ ਵੱਲੋਂ ਕੱਲ੍ਹ ਮਤਲਬ ਮੰਗਲਵਾਰ ਨੂੰ ਪੰਜਾਬ ਦੇ ਇਕ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਚੱਲਦੇ ਭਲਕੇ ਜ਼ਿਲ੍ਹੇ ਦੇ ਸਾਰੇ ਸਕੂਲ,ਕਾਲਜ, ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਜ਼ਿਲ੍ਹਾ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ ਨੂੰ ਮੁੱਖ ਰੱਖਦੇ ਹੋਏ 23 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ
ਇਸ ਸੰਬੰਧੀ ਜਾਰੀ ਹੋਏ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੂਰਬ-2025 ਨੂੰ ਮੁੱਖ ਰੱਖਦੇ ਹੋਏ ਮਿਤੀ 23-09-2025 (ਦਿਨ ਮੰਗਲਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ, ਫਰਦ ਕੇਂਦਰ ਆਦਿ (ਬੈਂਕਿੰਗ ਸੈਕਟਰ ਤੋਂ ਬਿਨਾਂ) ਵਿਚ ਲੋਕਲ ਛੁੱਟੀ ਐਲਾਨੀ ਜਾਂਦੀ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ, ਗੁਆਂਢੀ ਵੀ ਨਹੀਂ ਬਖਸ਼ੇ ਜਾਣਗੇ ਜੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e