ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਐਲਾਨੀ ਛੁੱਟੀ, ਸਕੂਲ ਕਾਲਜ, ਰਹਿਣਗੇ ਬੰਦ
Monday, Nov 03, 2025 - 03:44 PM (IST)
            
            ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ 4 ਨਵੰਬਰ ਮੰਗਲਵਾਰ ਦੀ ਛੁੱਟੀ ਐਲਾਨੀ ਗਈ ਹੈ। ਇਹ ਛੁੱਟੀ ਸਿਰਫ ਸੁਲਤਾਨਪੁਰ ਲੋਧੀ ਵਿਖੇ ਰਹੇਗੀ। ਡਿਪਟੀ ਕਮਿਸ਼ਨਰ ਕਪੂਰਥਲ਼ਾ ਅਮਿਤ ਕੁਮਾਰ ਪੰਚਾਲ ਵਲੋਂ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 4 ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ 20 ਨਵੰਬਰ ਤੱਕ...
ਇਸ ਸੰਬੰਧੀ ਜਾਣਕਾਰੀ ਨੋਟੀਫਿਕੇਸ਼ਨ ਵਿਚ ਬਕਾਇਦਾ ਕਿਹਾ ਗਿਆ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ। ਇਹ ਯਕੀਨੀ ਬਣਾਇਆ ਜਾਵੇ ਕਿ ਭਲਕੇ ਚਾਰ ਨਵੰਬਰ ਨੂੰ ਸਰਕਾਰੀ, ਗੈਰ ਸਰਕਾਰੀ, ਸਕੂਲਾਂ/ਕਾਲਜਾਂ ਵਿਚ ਛੁੱਟੀ ਹੋਵੇ।
ਇਹ ਵੀ ਪੜ੍ਹੋ : ਪੰਜਾਬ ਵਿਚ ਇਨ੍ਹਾਂ ਤਰੀਕਾਂ ਨੂੰ ਪਵੇਗਾ ਮੀਂਹ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
