ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਲਈ ਕੇਂਦਰ ਅੱਗੇ ਰੱਖੀ ਇਹ ਮੰਗ

11/09/2023 11:18:53 PM

ਚੰਡੀਗੜ੍ਹ (ਰਮਨਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਸੂਬੇ ਵਿਚ ਆਯੁਰਵੇਦ ਦੀ ਪੜ੍ਹਾਈ ਨੂੰ ਉਤਸਾਹਿਤ ਕਰਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕੇਂਦਰੀ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਨੂੰ ਪੰਜਾਬ ਵਿਚ ਕੌਮੀ ਆਯੁਰਵੇਦ ਸੰਸਥਾ ਸਥਾਪਿਤ ਕਰਨ ਦੀ ਬੇਨਤੀ ਕੀਤੀ।

ਡਾ. ਬਲਬੀਰ ਨੇ ਕਿਹਾ ਕਿ ਉਹ ਐਲੋਪੈਥੀ ਡਾਕਟਰ ਹਨ ਪਰ ਪਿਛਲੇ 40 ਸਾਲਾਂ ਤੋਂ ਖੁਦ ਆਯੁਰਵੇਦ ਨੂੰ ਅਪਨਾਇਆ ਹੋਇਆ ਹੈ ਤੇ ਉਹ ਸੂਬੇ ਵਿਚ ਆਯੁਰਵੇਦ ਨੂੰ ਉਤਸਾਹਿਤ ਕਰਨਾ ਚਾਹੁੰਦੇ ਹਨ। ਕੇਂਦਰੀ ਆਯੂਸ਼ ਮੰਤਰੀ ਨੂੰ ਬੇਨਤੀ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰਜ ’ਤੇ ਪੰਜਾਬ ਵਿਚ ਵੀ ਰਾਸ਼ਟਰੀ ਆਯੁਰਵੇਦ ਸੰਸਥਾ ਸਥਾਪਿਤ ਕੀਤਾ ਜਾਵੇ ਅਤੇ ਉਹ ਇਸ ਨੂੰ ਆਯੁਰਵੈਦਿਕ ਟੀਚਰਸ ਟ੍ਰੇਨਿੰਗ ਇੰਸਟੀਚਿਊਟ ਵਿਚ ਬਦਲਵਾ ਦੇਣਗੇ।

ਇਹ ਖ਼ਬਰ ਵੀ ਪੜ੍ਹੋ - ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ

ਡਾ. ਬਲਬੀਰ ਸਿੰਘ 8ਵੇਂ ਆਯੁਰਵੇਦ ਦਿਵਸ ਸਮਾਰੋਹ, ਆਯੁਰਵੇਦ ਪਰਵ ਅਤੇ 8 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਰਾਸ਼ਟਰੀ ਆਯੂਸ਼ ਮਿਸ਼ਨ ਤਹਿਤ ਖੇਤਰੀ ਸਮੀਖਿਆ ਮੀਟਿੰਗ ਦੇ ਹਿੱਸੇ ਵਜੋਂ ‘ਆਯੁਰਵੇਦ ਫਾਰ ਵਨ ਹੈਲਥ’ ਵਿਸ਼ੇ ’ਤੇ ਆਯੋਜਿਤ ਕਾਨਫਰੰਸ ਦੇ ਪਹਿਲੇ ਦਿਨ ਸੰਬੋਧਨ ਕਰ ਰਹੇ ਸਨ, ਜਿਸ ਦਾ ਉਦਘਾਟਨ ਯੂਨੀਅਨ ਆਯੂਸ਼ ਮੰਤਰੀ ਸਰਬਾਨੰਦ ਸੋਨੋਵਾਲ ਵਲੋਂ ਪੰਚਕੂਲਾ, ਹਰਿਆਣਾ ਦੇ ਇੰਦਰਧਨੁਸ਼ ਆਡੀਟੋਰੀਅਮ ਵਿਚ ਕੀਤਾ ਗਿਆ ਸੀ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ 3 ਕਰੋੜ ਲੋਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਸਾਡੇ ਲੋਕਾਂ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਣ ਲਈ, ਸਾਡੇ ਮੁੱਖ ਮੰਤਰੀ ਨੇ ਸੀ.ਐੱਮ. ਦੀ ਯੋਗਸ਼ਾਲਾ ਸ਼ੁਰੂ ਕੀਤੀ ਹੈ, ਜੋ ਪਹਿਲਾਂ ਹੀ 1000 ਕਲਾਸਾਂ ਤੱਕ ਵਧਾਈ ਜਾ ਚੁੱਕੀ ਹੈ ਅਤੇ ਆਮ ਆਦਮੀ ਕਲੀਨਿਕਾਂ ਵਿਚ, ਸਾਡੇ ਕੋਲ ਧਿਆਨ ਕੇਂਦਰ, ਜਿੰਮ, ਵਾਕਿੰਗ ਟਰੈਕ ਅਤੇ ਪਾਰਕ ਹਨ, ਜੋ ਲੋਕਾਂ ਨੂੰ ਕਸਰਤ ਕਰਨ ਲਈ ਉਤਸਾਹਿਤ ਕਰਦੇ ਹਨ ਜੋ ਕਿ ਬਿਮਾਰੀਆਂ ਨੂੰ ਦੂਰ ਰੱਖਣ ਦਾ ਇਕੋ ਇਕ ਤਰੀਕਾ ਹੈ।

'ਸਿਰਫ਼ ਦਿੱਲੀ ਹੀ ਨਹੀਂ, ਸਾਰਾ ਦੇਸ਼ ਬਣ ਚੁੱਕਿਐ ਗੈਸ ਚੈਂਬਰ'

ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇਸ ਵਿਚ ਵਧ ਰਹੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਦੀ ਮੌਜੂਦਾ ਸਥਿਤੀ ਬਾਰੇ ਵੀ ਗੱਲ ਕੀਤੀ, ਜੋ ਇਕ ਚਿੰਤਾਜਨਕ ਮੁੱਦਾ ਹੈ ਅਤੇ ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਕੇਂਦਰੀ ਆਯੂਸ਼ ਮੰਤਰੀ ਨੂੰ ਵਾਤਾਵਰਣ ਦੇ ਮੁੱਦਿਆਂ ’ਤੇ ਸਾਰੇ ਰਾਜਾਂ ਦੇ ਸਿਹਤ ਮੰਤਰੀਆਂ ਦੀ ਮੀਟਿੰਗ ਬੁਲਾਉਣ ਦੀ ਬੇਨਤੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਇਹ ਸੋਚ ਕੇ ਆਏ ਸਨ ਕਿ ਅੱਠ ਰਾਜਾਂ ਦੇ ਸਿਹਤ ਮੰਤਰੀ ਇੱਥੇ ਮੌਜੂਦ ਹੋਣਗੇ ਅਤੇ ਉਹ ਸਾਰੇ ਇਸ ਗੰਭੀਰ ਵਿਸ਼ੇ ’ਤੇ ਵਿਚਾਰ ਵਟਾਂਦਰੇ ਕਰ ਸਕਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਾਪਰੀ ਸ਼ਰਮਨਾਕ ਘਟਨਾ, ਹਵਸ 'ਚ ਅੰਨ੍ਹੇ ਪਿਓ ਨੇ 12 ਸਾਲਾ ਧੀ ਨਾਲ ਕੀਤੀ ਘਿਨੌਣੀ ਕਰਤੂਤ

ਸਿਰਫ਼ ਦਿੱਲੀ ਵਿਚ ਹੀ ਪ੍ਰਦੂਸ਼ਣ ਬਾਰੇ ਚਰਚਾ ਕਰ ਰਹੇ ਹਨ, ਇਸ ਦਾ ਹਵਾਲਾ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਪ੍ਰਦੂਸ਼ਣ ਹੁਣ ਸਿਰਫ਼ ਦਿੱਲੀ ਤੱਕ ਹੀ ਨਹੀਂ ਹੈ, ਸਗੋਂ ਸਮੁੱਚਾ ਦੇਸ਼ ਗੈਸ ਚੈਂਬਰ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਪਾਰਟੀ ਦਾ ਮੁੱਦਾ ਨਹੀਂ ਹੈ ਅਤੇ ਨਾ ਹੀ ਅਗਲੀਆਂ ਚੋਣਾਂ ਬਾਰੇ ਹੈ, ਸਗੋਂ ਇਹ ਅਗਲੀ ਪੀੜ੍ਹੀ ਬਾਰੇ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਅਤੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਵੀ.ਆਈ.ਪੀਜ਼ ਨਹੀਂ, ਸਗੋਂ ਲੋਕਾਂ ਦੇ ਸੇਵਾਦਾਰ ਕਰਾਰ ਦਿੰਦਿਆਂ ਕਾਨਫਰੰਸ ਵਿਚ ਸ਼ਾਮਲ ਹੋਏ ਵਿਦਿਆਰਥੀਆਂ ਨੂੰ ਕਿਹਾ ਕਿ ਸਵੱਛ ਹਵਾ ਅਤੇ ਸਾਫ਼ ਪਾਣੀ ਸਾਡਾ ਮੌਲਿਕ ਅਧਿਕਾਰ ਹੈ ਅਤੇ ਤੁਹਾਨੂੰ (ਵਿਦਿਆਰਥੀਆਂ) ਨੂੰ ਸਾਡੇ ਤੋਂ ਇਸ ਬਾਰੇ ਪੁੱਛਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

Anmol Tagra

This news is Content Editor Anmol Tagra