ਪੰਜਾਬ ਸਰਕਾਰ ਨੇ ਮੰਗੇ 10 ਹਜ਼ਾਰ ''ਪ੍ਰਾਈਵੇਟ ਸਕਿਓਰਿਟੀ ਗਾਰਡ''

04/10/2020 12:41:45 PM

ਲੁਧਿਆਣਾ (ਸਲੂਜਾ) : ਸੈਂਟਰ ਐਸੋਸੀਏਸ਼ਨ ਪ੍ਰਾਈਵੇਟ ਸਕਿਓਰਿਟੀ ਇੰਡਸਟਰੀਜ਼ (ਕੈਪਸੀ) ਤੋਂ ਪੰਜਾਬ ਸਰਕਾਰ ਨੇ ਕਣਕ ਦੇ ਸੀਜ਼ਨ ਲਈ 10 ਹਜ਼ਾਰ ਪ੍ਰਾਈਵੇਟ ਸਕਿਓਰਿਟੀ ਗਾਰਡਾਂ ਦੀ ਮੰਗ ਕੀਤੀ ਹੈ। ਕੈਪਸੀ, ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਭੋਲੂ ਨੇ 'ਜਗ ਬਾਣੀ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਪ੍ਰਾਈਵੇਟ ਸਕਿਓਰਿਟੀ ਗਾਰਡ ਪੰਜਾਬ ਦੀਆਂ 1850 ਮੰਡੀਆਂ 'ਚ ਕਣਕ ਦੇ ਸੀਜ਼ਨ ਦੌਰਾਨ 2 ਮਹੀਨਿਆਂ ਲਈ ਡਿਊਟੀ 'ਤੇ ਤਾਇਨਾਤ ਰਹਿਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦੀ ਖਰੀਦ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤਾ ਇਹ ਐਲਾਨ

 

ਇੱਥੇ ਦੱਸ ਦੇਈਏ ਕਿ ਕੈਪਸੀ ਨੇ ਸਿਰਫ 2 ਦਿਨ ਪਹਿਲਾਂ 'ਜਗ ਬਾਣੀ' ਜ਼ਰੀਏ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਈ ਸੀ। ਪ੍ਰਧਾਨ ਹਰਿੰਦਰ ਸਿੰਘ ਭੋਲੂ ਨੇ 'ਜਗ ਬਾਣੀ' ਦੀ ਮੈਨਜਮੈਂਟ ਦੇ ਪ੍ਰਤੀ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸੁਣਵਾਈ ਹੋਣ ਨਾਲ ਪ੍ਰਾਈਵੇਟ ਸਕਿਓਰਿਟੀ ਗਾਰਡਾਂ ਦਾ ਭਵਿੱਖ ਵੀ ਸੁਰੱਖਿਅਤ ਹੋਵੇਗਾ ਅਤੇ ਕੈਪਸੀ ਦਾ ਵੀ ਸਨਮਾਨ ਵਧਿਆ ਹੈ।

ਇਹ ਵੀ ਪੜ੍ਹੋ : ਮਜ਼ਦੂਰਾਂ ਦੀ ਕਮੀ ਕਾਰਣ ਕਣਕ ਦੀ ਵਾਢੀ ਨਾਲ ਨਵੀਂ ਬੀਜਾਈ ਵੀ ਖਤਰੇ 'ਚ
15 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਵਾਢੀ
ਪੰਜਾਬ ਸਰਕਾਰ ਦੇ ਬੇਮਿਸਾਲ ਸੁਰੱਖਿਆ ਪ੍ਰਬੰਧਾਂ ਅਤੇ ਇਹਤਿਆਦੀ ਉਪਾਵਾਂ ਦੀ ਛਤਰੀ ਹੇਠ 15 ਅਪ੍ਰੈਲ ਨੂੰ ਕਣਕ ਦੀ ਵਾਢੀ ਸ਼ੁਰੂ ਹੋ ਰਹੀ ਹੈ। ਇਸ ਦੇ ਮੰਡੀਕਰਨ ਲਈ ਤਾਲਮੇਲ ਬਣਾਉਣ ਅਤੇ ਹੋਰ ਲੋੜੀਂਦੀ ਸਹਾਇਤਾ ਵਾਸਤੇ ਮੰਡੀ ਬੋਰਡ ਦਾ 30 ਮੈਂਬਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਕੋਵਿਡ-19 ਕਾਰਨ ਕਰਫਿਊ ਦੇ ਮੱਦੇਨਜ਼ਰ ਕਾਰਜਾਂ 'ਚ ਕਿਸੇ ਕਿਸਮ ਦਾ ਵਿਘਨ ਨਾ ਪਵੇ।


ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦੀ ਵਾਢੀ ਤੇ ਖਰੀਦ ਦੇ ਤਾਲਮੇਲ ਲਈ ਮੰਡੀ ਬੋਰਡ ਦਾ 30 ਮੈਂਬਰੀ ਕੰਟਰੋਲ ਰੂਮ ਸਥਾਪਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਖਰੀਦ ਕੇਂਦਰਾਂ ਦੀ ਗਿਣਤੀ ਮੌਜੂਦਾ 3761 ਕੇਂਦਰ, ਜੋ ਪਿਛਲੇ ਸਾਲ ਨਾਲੋਂ ਦੁੱਗਣੇ ਹਨ, ਨੂੰ ਵਧਾ ਕੇ 4000 ਕਰਨ ਦੇ ਹੁਕਮ ਦਿੱਤੇ ਹਨ। ਹੁਣ ਤੱਕ 1820 ਮੰਡੀਆਂ ਨੂੰ ਨੋਟੀਫਾਈ ਕੀਤਾ ਜਾ ਚੁੱਕਾ ਹੈ, ਜਦੋਂ ਕਿ ਬਾਕੀ ਵੀ ਛੇਤੀ ਨੋਟੀਫਾਈ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਕਣਕ ਦੀ ਫਸਲ ਲਈ ਸਰਾਪ ਬਣੇ ਕੋਰੋਨਾ ਅਤੇ ਮੌਸਮ

Babita

This news is Content Editor Babita