ਪੰਜਾਬ ਸਰਕਾਰ ਨੇ ਬਦਲਿਆ ਇਕ ਵਿਭਾਗ ਦਾ ਨਾਂ
Wednesday, Jul 23, 2025 - 11:05 AM (IST)
            
            ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਵੱਲੋਂ ਇਕ ਵਿਭਾਗ ਦਾ ਨਾਂ ਬਦਲਿਆ ਗਿਆ ਹੈ। ਇਹ ਵਿਭਾਗ ਕੈਬਨਿਟ ਮੰਤਰੀ ਅਮਨ ਅਰੋੜਾ ਕੋਲ ਹੈ, ਜਿਸ ਦਾ ਨਾਂ ਬਦਲਿਆ ਗਿਆ ਹੈ। ਸ਼ਾਸਨ ਸੁਧਾਰ ਅਤੇ ਜਨ ਸ਼ਿਕਾਇਤ ਵਿਭਾਗ ਦਾ ਨਾਂ ਤਬਦੀਲ ਕਰ ਦਿੱਤਾ ਹੈ। ਹੁਣ ਇਹ ਵਿਭਾਗ ਸੁਧਾਰ, ਪ੍ਰਸ਼ਾਸਨ ਅਤੇ ਜਨਤਕ ਤਕਨੀਕੀ ਵਿਭਾਗ ਦੇ ਨਾਂ ਨਾਲ ਜਾਣਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੀਰਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ

ਇਸ ਸਬੰਧੀ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਨੋਟੀਫ਼ਿਕੇਸ਼ਨ ਮੁਤਾਬਕ ਮੁੱਖ ਮੰਤਰੀ ਦੀ ਸਲਾਹ 'ਤੇ ਪੰਜਾਬ ਦੇ ਰਾਜਪਾਲ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਲਾਟ ਕੀਤੇ ਗਏ ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਨ ਵਿਭਾਗ ਦਾ ਨਾਂ ਬਦਲ ਕੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
