ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ ਲਈ ਮੰਗੀਆਂ ਅਰਜ਼ੀਆਂ

Thursday, Mar 24, 2022 - 08:06 PM (IST)

ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 18 ਅਪ੍ਰੈਲ ਤੋਂ 22 ਅਪ੍ਰੈਲ 2022 ਤੱਕ ਹੋਣ ਵਾਲੀਆਂ ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰਾਂ/ਆਈ. ਪੀ. ਐੱਸ. ਅਫਸਰਾਂ, ਤਹਿਸੀਲਦਾਰ/ਮਾਲ ਕਰਮਚਾਰੀਆਂ ਅਤੇ ਹੋਰ ਵਿਭਾਗਾਂ ਦੀਆਂ ਵਿਭਾਗੀ ਪ੍ਰੀਖਿਆਵਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰੀਖਿਆ 'ਚ ਬੈਠਣ ਦੇ ਚਾਹਵਾਨ ਅਧਿਕਾਰੀ 1 ਅਪ੍ਰੈਲ 2022 ਤੱਕ ਆਪਣੀਆਂ ਅਰਜ਼ੀਆਂ ਨਿਰਧਾਰਤ ਪ੍ਰੋਫਾਰਮੇ ਵਿਚ ਆਪਣੇ ਵਿਭਾਗਾਂ ਰਾਹੀਂ ਪ੍ਰਮੁੱਖ ਸਕੱਤਰ, ਪ੍ਰਸੋਨਲ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ. ਸੀ. ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਭੇਜ ਸਕਦੇ ਹਨ।

ਇਹ ਵੀ ਪੜ੍ਹੋ : ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ, 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ

ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਸੂਰਤ ਵਿਚ ਸਿੱਧੀ ਭੇਜੀ ਅਰਜ਼ੀ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ ਅਤੇ ਅਧੂਰੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ। ਅਜਿਹੀਆਂ ਅਰਜ਼ੀਆਂ ਨੂੰ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਤੇ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਿਤ ਬਿਨੈਕਾਰ ਦੀ ਹੋਵੇਗੀ। ਜਿਸ ਉਮੀਦਵਾਰ ਨੂੰ 11 ਅਪ੍ਰੈਲ 2022 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ ਨੰਬਰ 0172-2740553 (ਪੀਬੀਐਕਸ-4648) ਰਾਹੀਂ ਪੀ. ਸੀ. ਐੱਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਕਰੀਬੀ ਕਰਨ ਘੁਮਾਣ ਕੋਰਟ 'ਚ ਪੇਸ਼, ਜਾਣੋ ਪੂਰਾ ਮਾਮਲਾ


author

Harnek Seechewal

Content Editor

Related News