ਸਿਰਫ਼ 50 ਰੁਪਏ ਖ਼ਰਚ ਕੇ ਪੰਜਾਬੀਆਂ ਨੂੰ ਮਿਲਣਗੀਆਂ ਕਈ ਸਹੂਲਤਾਂ, ਪੰਜਾਬ ਵਿਧਾਨ ਸਭਾ ਤੋਂ ਹੋਇਆ ਐਲਾਨ

Thursday, Mar 27, 2025 - 03:42 PM (IST)

ਸਿਰਫ਼ 50 ਰੁਪਏ ਖ਼ਰਚ ਕੇ ਪੰਜਾਬੀਆਂ ਨੂੰ ਮਿਲਣਗੀਆਂ ਕਈ ਸਹੂਲਤਾਂ, ਪੰਜਾਬ ਵਿਧਾਨ ਸਭਾ ਤੋਂ ਹੋਇਆ ਐਲਾਨ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ 406 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਘਰ ਬੈਠੇ ਪਹੁੰਚਾਈਆਂ ਜਾ ਰਹੀਆਂ ਹਨ। ਇਸ ਵਾਰ ਦੇ ਬਜਟ ਵਿਚ ਡੋਰ ਸਟੈੱਪ ਡਲਿਵਰੀ ਫ਼ੀਸ ਨੂੰ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤਾ ਗਿਆ ਹੈ। ਇਸ ਦਾ ਐਲਾਨ ਬੀਤੇ ਦਿਨੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਜਟ ਪੇਸ਼ ਕਰਨ ਵੇਲੇ ਕੀਤਾ ਗਿਆ ਸੀ। ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਵਿਚ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਹ ਸਹੂਲਤਾਂ ਪੰਜਾਬ ਦੇ ਹਰ ਕੋਨੇ ਤਕ ਪਹੁੰਚ ਰਹੀਆਂ ਹਨ, ਜੇਕਰ ਕਿਸੇ ਦੇ ਫ਼ੋਨ ਕਰਨ 'ਤੇ ਉਨ੍ਹਾਂ ਤਕ ਸੇਵਾਵਾਂ ਨਹੀਂ ਪਹੁੰਚਦੀਆਂ ਤਾਂ ਇਹ ਗੱਲ ਉਨ੍ਹਾਂ ਦੇ ਧਿਆਨ ਵਿਚ ਜ਼ਰੂਰ ਲਿਆਂਦੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਪੁਲਸ! DGP ਨੇ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਦਰਅਸਲ, ਅੱਜ ਵਿਧਾਨ ਸਭਾ ਹਲਕਾ ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਹਲਕੇ ਵਿਚ ਬੰਦ ਪਏ ਸੇਵਾ ਕੇਂਦਰਾਂ ਅਤੇ ਡੋਰ ਸਟੈੱਡ ਡਲਿਵਰੀ ਸਕੀਮ ਦਾ ਮੁੱਦਾ ਚੁੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕੰਡੀ ਇਲਾਕੇ ਵਿਚ 104 ਪਿੰਡ ਹਨ। ਇਸ ਨਾਲ ਲੱਗਦੇ ਤਲਵਾੜਾ ਸ਼ਹਿਰ ਵਿਚ ਸਿਰਫ਼ 2 ਸੇਵਾਂ ਕੇਂਦਰ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਦਤਾਰਪੁਰ ਵਿਚ ਪੈਂਦੇ 2 ਸੇਵਾ ਕੇਂਦਰ ਦਤਾਰਪੁਰ ਅਤੇ ਅਮਲੋਹ ਵਿਚ ਪੈਂਦੇ ਇਕ ਸੇਵਾ ਕੇਂਦਰ ਨੂੰ ਪਿਛਲੇ ਸਮੇਂ ਤੋਂ ਬੰਦ ਰੱਖਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਬੰਦ ਪਏ ਸੇਵਾ ਕੇਂਦਰਾਂ ਨੂੰ ਚਲਾਇਆ ਜਾਵੇ, ਤਾਂ ਜੋ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਸ ਦੇ ਨਾਲ ਹੀ MLA ਘੁੰਮਣ ਨੇ ਇਹ ਵੀ ਆਖ਼ਿਆ ਕਿ ਨੈੱਟਵਰਕ ਦੇ ਕਾਰਨ ਸਾਡੀ ਡੋਰ ਸਟੈੱਡ ਸੇਵਾ ਉੱਥੇ ਤਕ ਨਹੀਂ ਪਹੁੰਚ ਸਕਦੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀ ਹੋਈ ਬੱਲੇ-ਬੱਲੇ! ਇਨ੍ਹਾਂ ਦੇ ਖ਼ਾਤਿਆਂ 'ਚ ਆਉਣਗੇ ਲੱਖਾਂ ਰੁਪਏ

ਇਸ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸੇਵਾ ਕੇਂਦਰਾਂ ਵਿਚ ਲੋਕਾਂ ਦੀ ਆਮਦ ਬਾਰੇ ਸਮੀਖਿਆ ਕਰਨ ਮਗਰੋਂ ਉਨ੍ਹਾਂ ਨੂੰ ਖੋਲ੍ਹਣ ਬਾਰੇ ਜ਼ਰੂਰ ਕੋਈ ਫ਼ੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ਡੋਰ ਸਟੈੱਪ ਡਲਿਵਰੀ ਪੰਜਾਬ ਦੇ ਕੋਨੇ-ਕੋਨੇ ਲਈ ਉਪਲਬਧ ਹੈ, ਭਾਵੇਂ ਉਹ ਇਲਾਕਾ ਕਿੰਨਾ ਵੀ ਹਟਵਾਂ ਜਾਂ ਦੂਰ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਵਾਰ ਦੇ ਬਜਟ ਵਿਚ ਸਾਡੀ ਸਰਕਾਰ ਨੇ ਇਸ ਲਈ ਫ਼ੀਸ ਨੂੰ ਵੀ 120 ਤੋਂ ਘਟਾ ਕੇ 50 ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ 'ਸੇਵਾ ਸਹਾਇਕ' ਫ਼ੋਨ ਕੀਤੇ 'ਤੇ ਨਹੀਂ ਆਉਂਦਾ ਤਾਂ ਸਾਨੂੰ ਜ਼ਰੂਰ ਦੱਸੋ। ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਬੀਤੇ ਦਿਨੀਂ ਕਿਹਾ ਸੀ ਕਿ ਸਰਕਾਰੀ ਸੇਵਾਵਾਂ ਦੀ ਡੋਰ ਸਟੈੱਪ ਡਲਿਵਰੀ ਦੇ ਕੋਈ ਕੋਈ ਵਿਸ਼ੇਸ਼ ਸਹੂਲਤ ਨਹੀਂ ਹੈ, ਇਹ ਹਰ ਕਿਸੇ ਦਾ ਹੱਕ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News