ਅਗਨੀਹੋਤਰੀ ਦੀ ਅਗਵਾਈ 'ਚ ਸਹੂਲਤਾਂ ਦਾ ਮਿਲ ਰਿਹੈ ਲਾਭ - ਗੰਡੀਵਿੰਡ
Tuesday, Jan 02, 2018 - 02:06 PM (IST)

ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਯਤਨਸ਼ੀਲ ਹੈ ਤੇ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਲੋਕਾਂ ਨੂੰ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ। ਇਹ ਪ੍ਰਗਟਾਵਾ ਕਾਂਗਰਸ ਸਪੋਰਟਸ ਸੈੱਲ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਨੇ ਇਥੇ ਜਾਣਕਾਰੀ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਜਥੇਦਾਰ ਸਰਮੁੱਖ ਸਿੰਘ ਹਵੇਲੀਆਂ ਵੀ ਮੌਜੂਦ ਸਨ।
ਇਸ ਦੌਰਾਨ ਕਾਲਾ ਗੰਡੀਵਿੰਡ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਸਮੱਸਿਆਵਾਂ, ਪੀਣ ਵਾਲਾ ਸ਼ੁੱਧ ਪਾਣੀ, ਸਿਹਤ ਤੇ ਸਿੱਖਿਆ ਸਹੂਲਤਾਂ, ਤਾਰੋਂ ਪਾਰਲੇ ਕਿਸਾਨਾਂ ਦੀਆਂ ਸਮੱਸਿਆਵਾਂ, ਸੜਕਾਂ ਦੇ ਨਿਰਮਾਣ ਸਮੇਤ ਨੌਜਵਾਨਾਂ ਲਈ ਰੋਜ਼ਗਾਰ ਦੇ ਵਸੀਲੇ ਪੈਦਾ ਕਰਨ ਤੇ ਹੋਰ ਬੁਨਿਆਦੀ ਹੱਕਾਂ ਸੰਬੰਧੀ ਵਿਧਾਇਕ ਡਾ. ਅਗਨੀਹੋਤਰੀ ਵੱਲੋਂ ਵਿਧਾਨ ਸਭਾ 'ਚ ਉਠਾਏ ਗਏ ਮੁੱਦੇ ਸ਼ਲਾਘਾਯੋਗ ਹਨ। ਇਸ ਸਮੇਂ ਸਰਵਣ ਸਿੰਘ ਲੋਹੀਆਂ, ਹਰਪਾਲ ਸਿੰਘ ਨੌਸ਼ਹਿਰਾ, ਸੁਖਦੇਵ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ ਚਾਹਲ, ਲੱਖਾ ਸਿੰਘ, ਦਰਸ਼ਨ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।