ਪੰਜਾਬ ਸਰਕਾਰ ਦਾ ਲੋਕਾਂ ਨੂੰ ਝਟਕਾ, ਮਹਿੰਗੀ ਕੀਤੀ ਬਿਜਲੀ (ਵੀਡੀਓ)

06/23/2018 12:46:52 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦਿਹਾਤੀ ਖੇਤਰਾਂ ਵਿਚ ਬਿਜਲੀ ਡਿਊਟੀ 2 ਫੀਸਦੀ ਵਧਾ ਦਿੱਤੀ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ। ਲਿਹਾਜ਼ਾ ਇਸ ਨਾਲ ਪੇਂਡੂ ਖੇਤਰ ਦੀ ਬਿਜਲੀ ਮਹਿੰਗੀ ਹੋ ਗਈ ਹੈ। ਦੱਸਣਯੋਗ ਹੈ ਕਿ ਦਿਹਾਤੀ ਖੇਤਰਾਂ ਵਿਚ ਬਿਜਲੀ ਡਿਊਟੀ ਵਧਾਉਣ ਦਾ ਫੈਸਲਾ ਪੰਜਾਬ ਸਰਕਾਰ ਨੇ ਮਾਰਚ ਵਿਚ ਕੈਬਨਿਟ ਮੀਟਿੰਗ ਦੌਰਾਨ ਹੀ ਲੈ ਲਿਆ ਸੀ, ਜਿਸ ਨੂੰ ਹੁਣ ਲਾਗੂ ਕਰ ਦਿੱਤਾ ਗਿਆ ਹੈ। 
ਦਿਹਾਤੀ ਖੇਤਰਾਂ ਵਿਚ ਪਹਿਲਾਂ 13 ਫੀਸਦੀ ਬਿਜਲੀ ਡਿਊਟੀ ਲਗਾਈ ਜਾਂਦੀ ਸੀ ਜੋ ਕਿ ਹੁਣ ਵਧਾ ਕੇ 15 ਫੀਸਦੀ ਕਰ ਦਿੱਤੀ ਗਈ ਹੈ। ਇਹ ਫੈਸਲਾ 1 ਅਪ੍ਰੈਲ 2018 ਤੋਂ ਲਾਗੂ ਹੋਵੇਗਾ।