ਤਿਉਹਾਰਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ

Wednesday, Oct 01, 2025 - 04:35 PM (IST)

ਤਿਉਹਾਰਾਂ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ 'ਗਰੁੱਪ ਡੀ' ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਇਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ 'ਤੇ 13,37,50,000 ਰੁਪਏ ਖਰਚ ਹੋਏ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਓਵਰਡੋਜ਼ ਕਾਰਣ ਇਕੱਠਿਆਂ ਤਿੰਨ ਨੌਜਵਾਨਾਂ ਦੀ ਮੌਤ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ਸਾਲ 2025-26 ਲਈ ਇਸ ਉਦੇਸ਼ ਲਈ 20 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਵਾਧੂ ਖਰਚ ਦੀ ਲੋੜ ਪਈ ਤਾਂ ਇਸ ਵਿੱਤੀ ਸਾਲ ਲਈ ਸੋਧੇ ਹੋਏ ਅਨੁਮਾਨਾਂ ਰਾਹੀਂ ਵਾਧੂ ਅਲਾਟਮੈਂਟ ਪ੍ਰਾਪਤ ਕਰਕੇ ਲੋੜੀਂਦੇ ਫੰਡ ਮੁਹੱਈਆ ਕਰ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਗਿਆ ਵੱਡਾ ਕਦਮ

20 ਅਕਤੂਬਰ ਨੂੰ ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਇਸ ਰਕਮ ਦੀ ਵੰਡ 17 ਅਕਤੂਬਰ ਤੱਕ ਖਜ਼ਾਨੇ ਵਿਚੋਂ ਕਰਵਾ ਦਿੱਤੀ ਜਾਵੇਗੀ। ਇਸ ਵਿਆਜ-ਮੁਕਤ ਐਡਵਾਂਸ ਦੀ ਅਦਾਇਗੀ ਸੰਬੰਧਤ ਕਰਮਚਾਰੀ ਵੱਲੋਂ ਪੰਜ ਬਰਾਬਰ ਮਾਸਿਕ ਕਿਸ਼ਤਾਂ ਵਿਚ ਕੀਤੀ ਜਾਵੇਗੀ, ਜਿਸਦੀ ਕਟੌਤੀ ਪ੍ਰਕਿਰਿਆ ਨਵੰਬਰ 2025 ਦੀ ਤਨਖਾਹ ਤੋਂ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਕਾਰਵਾਈ, ਚੀਮਾ ਨੂੰ ਪਾਰਟੀ 'ਚੋਂ ਕੱਢਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News