ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!

Wednesday, Nov 06, 2024 - 12:31 PM (IST)

ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਸੁਸਾਇਟੀ ਦੇ ਮੁਲਾਜ਼ਮਾਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਮੁਹੱਈਆ ਕਰਵਾਈ ਜਾਵੇਗੀ। ਇਹ ਭਰੋਸਾ ਉਨ੍ਹਾਂ ਆਪਣੇ ਦਫ਼ਤਰ ਵਿਖੇ ਪੰਜਾਬ ਰਾਜ ਕਰਮਚਾਰੀ ਦਲ, ਕੰਪਿਊਟਰ ਅਧਿਆਪਕ ਯੂਨੀਅਨਾਂ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨਾਲ ਮੀਟਿੰਗਾਂ ਦੌਰਾਨ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਸੁਪਰੀਮ ਕੋਰਟ 'ਚ ਪੁੱਜਾ ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦਾ ਮਾਮਲਾ

ਉਨ੍ਹਾਂ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਹੋਰ ਮੰਗਾਂ ’ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਵਿੱਤੀ ਚੁਣੌਤੀਆਂ ਦੇ ਬਾਵਜੂਦ ਸਰਕਾਰ ਨੇ ਹਾਲ ਹੀ ’ਚ ਮੁਲਾਜ਼ਮਾਂ ਨੂੰ 4 ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦਾ ਫ਼ੈਸਲਾ ਕੀਤਾ ਹੈ। ਕੰਪਿਊਟਰ ਅਧਿਆਪਕ ਯੂਨੀਅਨਾਂ ਨੇ ਕਈ ਸਾਲਾਂ ਤੋਂ ਲਟਕਦੇ ਆ ਰਹੇ ਮਸਲੇ ਵੀ ਉਠਾਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਾਜ਼ਮਾਂ ਦੀ ਬਿਹਤਰੀ ਯਕੀਨੀ ਬਣਾਉਣ ਲਈ ਪਹਿਲੀਆਂ ਸਰਕਾਰਾਂ ਵਾਂਗ ਅਜਿਹੇ ਫ਼ੈਸਲੇ ਨਾ ਲਏ ਜਾਣ, ਜਿਸ ਕਾਰਨ ਮੁਲਾਜ਼ਮਾਂ ਨੂੰ ਅਦਾਲਤੀ ਕੇਸਾਂ ਦਾ ਸਾਹਮਣਾ ਕਰਨਾ ਪਵੇ।

ਇਹ ਖ਼ਬਰ ਵੀ ਪੜ੍ਹੋ - ਡਿਬਰੂਗੜ੍ਹ ਜੇਲ੍ਹ 'ਚ ਬੰਦ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ

ਇਸ ਮੌਕੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਰਾਜ ਕਰਮਚਾਰੀ ਦਲ ਦੇ ਪ੍ਰਧਾਨ ਹਰੀ ਸਿੰਘ ਟੌਹੜਾ, ਮੀਤ ਪ੍ਰਧਾਨ ਗਿਆਨ ਸਿੰਘ ਘਨੌਲੀ, ਰਾਕੇਸ਼ ਵਤਸ, ਦਵਿੰਦਰ ਸਿੰਘ, ਜਗੀਰ ਸਿੰਘ, ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਤੋਂ ਪ੍ਰਧਾਨ ਜਸਮੇਲ ਸਿੰਘ ਦਿਓਲ, ਮਹਿੰਦਰਪਾਲ ਸਿੰਘ, ਬੇਅੰਤ ਕੌਰ, ਆਸ਼ੂ ਗਰਗ ਤੇ ਕੰਪਿਊਟਰ ਅਧਿਆਪਕ ਯੂਨੀਅਨਾਂ ਦੇ ਆਗੂਆਂ ’ਚ ਪਰਦੀਪ ਮਲੂਕਾ, ਲਖਵਿੰਦਰ ਸਿੰਘ, ਰਾਕੇਸ਼ ਸੈਣੀ, ਨਵਨੀਤ ਸ਼ਰਮਾ, ਗੁਰਵਿੰਦਰ ਸਿੰਘ, ਹਰਪ੍ਰੀਤ ਤੇ ਹਰਜੀਤ ਸਿੰਘ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News