ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ ਹੁਕਮ

Saturday, Jun 21, 2025 - 10:52 AM (IST)

ਅਫ਼ਸਰਾਂ ਨੂੰ ਵਿਦੇਸ਼ ਦਾ ਟੂਰ ਕਰਵਾਏਗੀ ਪੰਜਾਬ ਸਰਕਾਰ! ਇਸ ਵਿਭਾਗ ਲਈ ਜਾਰੀ ਹੋਏ ਹੁਕਮ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ): ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ’ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈੱਲਪਮੈਂਟ ਬੋਰਡ (ਪੀ. ਆਰ. ਬੀ. ਡੀ. ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼

ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ-ਰਖਾਅ ਸਬੰਧੀ ਵਿੱਦਿਅਕ ਟੂਰ ’ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ’ਚ ਭੇਜਿਆ ਜਾਵੇ, ਜੋ ਕਿ ਸੜਕ ਨਿਰਮਾਣ, ਰੱਖ-ਰਖਾਅ ਤੇ ਸੜਕ ਸੁਰੱਖਿਆ ਦੇ ਮਾਮਲੇ ’ਚ ਮੋਹਰੀ ਹਨ।

ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ

ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30 ਜੂਨ ਤੱਕ ਰਾਜ ਮਾਰਗਾਂ ਤੋਂ ਪਟਰੋਲ ਪੰਪਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫੀਸਾਂ ਦੀ ਪ੍ਰਾਪਤੀ ਬਾਰੇ ਰਿਪੋਰਟ ਪੇਸ਼ ਕਰਨ। ਇਸ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਤੇ ਪਛਾਣੇ ਗਏ ਬਲੈਕ ਸਪੋਟਸ ਨੂੰ ਦਰੁੱਸਤ ਕਰਨ ਲਈ ਕਾਰਜ ’ਚ ਤੇਜ਼ੀ ਲਿਆਂਦੀ ਜਾਵੇ । ਇਸ ਸਬੰਧੀ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਨਾਲ ਵੀ ਤਾਲਮੇਲ ਕੀਤਾ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News