ਮੁਲਾਜ਼ਮਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ! ਸਾਰੇ ਵਿਭਾਗਾਂ ''ਚ ਲਾਗੂ ਹੋਵੇਗਾ ਫ਼ੈਸਲਾ
Sunday, Aug 24, 2025 - 11:01 AM (IST)

ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ-ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਾਈ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ!
ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚੱਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਰਾਤ ਦੀ ਡਿਊਟੀ ਦੌਰਾਨ ਸੁਰੱਖਿਆ ਅਤੇ ਸਫ਼ਰ ਸਬੰਧੀ ਚੁਣੌਤੀਆਂ ਦੇ ਮੱਦੇਨਜ਼ਰ ਇਹ ਕਦਮ ਮਨੁੱਖੀ ਹਮਦਰਦੀ ਅਤੇ ਕਰਮਚਾਰੀਆਂ ਦੀ ਭਲਾਈ ਦੇ ਨਜ਼ਰੀਏ ਨਾਲ ਉਠਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8