ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

Wednesday, Sep 23, 2026 - 01:44 PM (IST)

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਅੱਜ ਇਕ ਪੱਤਰ ਜਾਰੀ ਕਰਕੇ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (ਡੀ.ਏ.) ਵਿਚ 8 ਫੀਸਦੀ ਦੇ ਵਾਧੇ ਦਾ ਐਲਾਨ ਕਰ ਦਿੱਤਾ ਹੈ। ਇਸ ਫੈਸਲੇ ਨਾਲ ਮੁਲਾਜ਼ਮਾਂ ਦਾ ਮੌਜੂਦਾ ਡੀ.ਏ. 42 ਫੀਸਦੀ ਤੋਂ ਵੱਧ ਕੇ 50 ਫੀਸਦੀ ਹੋ ਗਿਆ ਹੈ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਮੰਨਿਆ ਜਾਵੇਗਾ ਅਤੇ ਇਸ ਦਾ ਭੁਗਤਾਨ ਸਤੰਬਰ ਮਹੀਨੇ ਦੀ ਤਨਖਾਹ ਦੇ ਨਾਲ ਹੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ

ਸਰਕਾਰ ਦੇ ਇਸ ਕਦਮ ਨੂੰ ਭਾਵੇਂ ਇਕ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ ਪਰ ਮੁਲਾਜ਼ਮ ਵਰਗ ਵਿਚ ਅਜੇ ਵੀ ਬੇਚੈਨੀ ਬਰਕਰਾਰ ਹੈ ਕਿਉਂਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਤਾਜ਼ਾ ਚਿੱਠੀ ਵਿਚ ਡੀ.ਏ. ਦੇ ਪੁਰਾਣੇ ਬਕਾਏ ਬਾਰੇ ਕੋਈ ਸਪੱਸ਼ਟੀਕਰਨ ਜਾਂ ਜ਼ਿਕਰ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਹਜ਼ਾਰਾਂ ਲੋਕਾਂ ਨੂੰ ਨੋਟਿਸ ਜਾਰੀ

ਜ਼ਿਕਰਯੋਗ ਹੈ ਕਿ ਡੀ.ਏ. ਦੇ ਪਿਛਲੇ ਬਕਾਏ ਦਾ ਮੁੱਦਾ ਇਸ ਵੇਲੇ ਕਾਨੂੰਨੀ ਪ੍ਰਕਿਰਿਆ ਅਧੀਨ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀ.ਏ. ਭੁਗਤਾਨ ਮਾਮਲੇ ਵਿਚ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਦੇ ਚੀਫ਼ ਸੈਕਟਰੀ ਨੂੰ 5 ਅਕਤੂਬਰ ਨੂੰ ਅਦਾਲਤ ਵਿਚ ਤਲਬ ਕੀਤਾ ਹੈ।

ਇਹ ਵੀ ਪੜ੍ਹੋ : ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News