ਪੰਜਾਬ ਸਰਕਾਰ ਨੇ ਖੁਸ਼ ਕੀਤੇ ਮੁਲਾਜ਼ਮ, ਕੀਤੀਆਂ ਤਰੱਕੀਆਂ
Thursday, Aug 29, 2024 - 06:52 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੰਗਨਾ ਰਣੌਤ ਨੂੰ ਲੈ ਕੇ ਇਹ ਕੀ ਬੋਲ ਗਏ ਸਿਮਰਨਜੀਤ ਸਿੰਘ ਮਾਨ
ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਕੇਂਦਰ ਦੇ ਢਿੱਲੇ ਰਵੱਈਏ ਕਾਰਣ ਪੈਦਾ ਹੋ ਰਿਹੈ ਵੱਡਾ ਸੰਕਟ