ਰੁਜ਼ਗਾਰ ਮੇਲੇ ''ਚ ਸਹੀ ਵਿਵਸਥਾ ਨਾ ਹੋਣ ਕਾਰਨ ਬੇਰੁਜ਼ਗਾਰਾਂ ਨੂੰ ਹੋਣਾ ਪਿਆ ਧੱਕਾ-ਮੁੱਕੀ

08/31/2017 3:57:36 PM

ਗੁਰਦਾਸਪੁਰ (ਦੀਪਕ)–ਪੰਜਾਬ ਸਰਕਾਰ ਵੱਲੋਂ ਲਾਏ ਗਏ ਰੁਜ਼ਗਾਰ ਮੇਲੇ ਵਿਚ ਹਜ਼ਾਰਾਂ ਦੀ ਗਿਣਤੀ 'ਚ ਆਏ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਪ੍ਰਸ਼ਾਸਨ ਵੱਲੋਂ ਸਹੀ ਪ੍ਰਬੰਧ ਨਾ ਕੀਤੇ ਜਾਣ ਕਾਰਨ ਧੱਕਾ-ਮੁੱਕੀ ਹੋਣਾ ਪਿਆ।
ਜ਼ਿਕਰਯੋਗ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਆਪਣੇ ਚੋਣ ਵਾਅਦਿਆਂ 'ਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਅੱਜ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਕਾਲਜ 'ਚ ਰੁਜ਼ਗਾਰ ਮੇਲਾ ਲਾਇਆ ਗਿਆ ਸੀ, ਜਿਸ 'ਚ ਮੁੱਖ ਮਹਿਮਾਨ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਪਹੁੰਚੇ ਸਨ। ਇਸ ਰੁਜ਼ਗਾਰ ਮੇਲੇ ਵਿਚ ਕਈ ਪ੍ਰਾਈਵੇਟ ਕੰਪਨੀਆਂ ਨੇ ਹਿੱਸਾ ਲਿਆ ਸੀ ਪਰ ਜਦ ਬੇਰੁਜ਼ਗਾਰ ਲੜਕੇ-ਲੜਕੀਆਂ ਇਥੋਂ ਆਪਣੀ ਪਲੇਸਮੈਂਟ ਲਈ ਆਏ ਤਾਂ ਪ੍ਰਸ਼ਾਸਨ ਵੱਲੋਂ ਵਧੀਆ ਪ੍ਰਬੰਧ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਧੱਕਾ-ਮੁੱਕੀ ਹੋਣਾ ਪਿਆ।


Related News