ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
Thursday, Nov 09, 2023 - 11:19 PM (IST)
ਚੰਡੀਗੜ੍ਹ: ਸੂਬੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਏ ਜਾਣ ਦੇ ਮਾਮਲਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਹ ਮਾਮਲਾ ਸੁਪਰੀਮ ਕੋਰਟ ਵਿਚ ਚੱਲ ਰਿਹਾ ਹੈ। ਸੁਪਰੀਮ ਕੋਰਟ ਨੇ ਦਿੱਲੀ ਦੇ ਪ੍ਰਦੂਸ਼ਣ ਦਾ ਨੋਟਿਸ ਲਿਆ ਜਿਸ ਵਿੱਚ ਨਵੰਬਰ ਤੇ ਦਸੰਬਰ ਦੌਰਾਨ ਬਹੁਤ ਜ਼ਿਆਦਾ ਪ੍ਰਦੂਸ਼ਣ ਪਾਇਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ (ਏ.ਜੀ.) ਪੰਜਾਬ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀ ਤਰਫੋਂ ਹਲਫਨਾਮਾ ਦਾਇਰ ਕਰਦਿਆਂ ਅਸੀਂ ਦਲੀਲ ਦਿੱਤੀ ਕਿ ਪੰਜਾਬ ਦੇ ਕਿਸਾਨਾਂ ਨੂੰ 30 ਤੋਂ 40000 ਮਸ਼ੀਨਾਂ ਮੁਹੱਈਆ ਕਰਵਾਉਣ ਤੋਂ ਇਲਾਵਾ 25 ਫੀਸਦੀ ਫੰਡ ਦਿੱਲੀ ਵੱਲੋਂ, 25 ਫੀਸਦੀ ਕੇਂਦਰ ਸਰਕਾਰ ਵੱਲੋਂ ਅਤੇ 50 ਫੀਸਦੀ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕਰਨ ਦੀ ਜ਼ਰੂਰਤ ਹੈ। ਪੰਜਾਬ ਦੇ ਪਾਣੀਆਂ ਦੇ ਮੁੱਦੇ ਬਾਰੇ ਅਸੀਂ ਕਿਹਾ ਕਿ ਕਿਸਾਨਾਂ ਨੂੰ ਨਵੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਤੋਂ ਇਲਾਵਾ ਝੋਨੇ ਦੀ ਬਜਾਏ ਹੋਰ ਫਸਲਾਂ ਉਗਾਉਣ ਲਈ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ। ਇਸ ਸਮੱਸਿਆ ਦਾ ਹੱਲ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਕੀਤਾ ਜਾ ਸਕਦਾ ਹੈ। ਅਸੀਂ ਫਸਲੀ ਰਹਿੰਦ-ਖੂਹੰਦ ਦੀ ਖਰੀਦ ਅਤੇ ਵਰਤੋਂ ਦਾ ਸੁਝਾਅ ਵੀ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਾਪਰੀ ਸ਼ਰਮਨਾਕ ਘਟਨਾ, ਹਵਸ 'ਚ ਅੰਨ੍ਹੇ ਪਿਓ ਨੇ 12 ਸਾਲਾ ਧੀ ਨਾਲ ਕੀਤੀ ਘਿਨੌਣੀ ਕਰਤੂਤ
ਸੁਪਰੀਮ ਕੋਰਟ ਦੀ ਫਿਟਕਾਰ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਪੁਲਸ ਤੇ ਸਿਵਲ ਪ੍ਰਸ਼ਾਸਨ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਇੱਕੋ ਵਾਰ ਵਿਚ ਰੋਕਣਾ ਮੁਸ਼ਕਿਲ ਹੈ ਪਰ ਪੰਜਾਬ ਸਰਕਾਰ ਇਸ ਦਿਸ਼ਾ ਵਿਚ ਲਗਾਤਾਰ ਯਤਨਸ਼ੀਲ ਹੈ। ਅਸੀਂ ਸੁਝਾਅ ਦਿੱਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 2000 ਰੁਪਏ ਦਾ ਪ੍ਰੋਸਤਾਹਨ ਦੇ ਕੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਸਕੇ।
ਆਉਣ ਵਾਲੇ ਹਫ਼ਤਿਆਂ ਦੌਰਾਨ ਪੰਜਾਬ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਮਾਮਲਿਆਂ ਵਿਚ ਹੋਰ ਕਮੀ ਦੇਖਣ ਨੂੰ ਮਿਲੇਗੀ। ਪਿਛਲੇ ਸਾਲ ਪਰਾਲੀ ਸਾੜਨ ਦੇ 70 ਫੀਸਦੀ ਮਾਮਲੇ ਸਾਹਮਣੇ ਆਏ ਸਨ ਜਦਕਿ ਇਸ ਸਾਲ ਇਨ੍ਹਾਂ ਵਿੱਚ ਕਮੀ ਲਿਆ ਕੇ 47 ਫੀਸਦੀ ਦਰ 'ਤੇ ਲਿਆਂਦਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8