ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ, ਮਿਲੇਗਾ ਬੰਪਰ...

Saturday, Oct 18, 2025 - 04:24 PM (IST)

ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ, ਮਿਲੇਗਾ ਬੰਪਰ...

ਚੰਡੀਗੜ੍ਹ : ਕਰ ਪਾਲਣਾ ਵਿਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਯਤਨ ਵਜੋਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਥੇ ਸੂਬੇ ਦੀ ਪ੍ਰਸਿੱਧ 'ਬਿੱਲ ਲਿਆਓ ਇਨਾਮ ਪਾਓ' ਸਕੀਮ ਵਿਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿਚ ਹੁਣ ਇਕ ਤਿਮਾਹੀ ਬੰਪਰ ਡਰਾਅ ਸ਼ਾਮਲ ਹੋਵੇਗਾ, ਜਿਸ ਵਿਚ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਨਕਦ ਇਨਾਮ ਦਿੱਤੇ ਜਾਣਗੇ। ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰੇਕ ਤਿਮਾਹੀ ਦੌਰਾਨ ਇਸ ਯੋਜਨਾ ਵਿਚ ਹਿੱਸਾ ਲੈਣ ਵਾਲਿਆਂ ਨੂੰ 1,00,000 ਰੁਪਏ ਦਾ ਪਹਿਲਾ ਇਨਾਮ, 50,000 ਰੁਪਏ ਦਾ ਦੂਜਾ ਇਨਾਮ ਅਤੇ 25,000 ਰੁਪਏ ਦਾ ਤੀਜਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਰ ਪਾਲਣਾ ਨੂੰ ਹੋਰ ਸੁਚਾਰੂ ਬਣਾਉਣ ਲਈ "ਮੇਰਾ ਬਿੱਲ" ਐਪ ਰਾਹੀਂ ਸੇਵਾ ਖੇਤਰ, ਜਿਵੇਂ ਕਿ ਰੈਸਟੋਰੈਂਟ, ਸੈਲੂਨ ਅਤੇ ਬੁਟੀਕ ਨਾਲ ਸਬੰਧਤ ਬਿੱਲਾਂ ਲਈ ਇਕ ਸਮਰਪਿਤ ਬਿੱਲ ਅਪਲੋਡ ਕਰਨ ਦੀ ਸਹੂਲਤ ਅਤੇ ਇਨਾਮ ਵੰਡ ਵਿਧੀ ਵੀ ਪੇਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਵਿਚ ਇਨ੍ਹਾਂ ਲੋਕਾਂ ਦੀ ਪੈਨਸ਼ਨ ਹੋਵੇਗੀ ਬੰਦ, ਜਾਰੀ ਹੋ ਗਏ ਨਵੇਂ ਹੁਕਮ

ਵਿੱਤ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਖਪਤਕਾਰਾਂ ਦੇ ਸਵਾਲਾਂ ਦੇ ਜਵਾਬ ਲਈ ਇਕ ਰੀਅਲ-ਟਾਈਮ ਚੈਟਬੋਟ ਵੀ ਲਾਂਚ ਕੀਤਾ ਜਾਵੇਗਾ ਅਤੇ ਐਪ ਹੁਣ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਅਤੇ ਹਿੰਦੀ ਭਾਸ਼ਾ ਵਿਚ ਵੀ ਹੋਵੇਗੀ ਤਾਂ ਜੋ ਆਮ ਲੋਕਾਂ ਲਈ ਵਿਆਪਕ ਪਹੁੰਚਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ। 'ਬਿੱਲ ਲਿਆਓ ਇਨਾਮ ਪਾਓ' ਸਕੀਮ ਦੀ ਸਫਲਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਤੋਂ ਅਗਸਤ 2025 ਤੱਕ ਕੁੱਲ 30,769 ਬਿੱਲ ਅਪਲੋਡ ਕੀਤੇ ਗਏ, ਨਤੀਜੇ ਵਜੋਂ 1,263 ਜੇਤੂਆਂ ਨੇ 78,13,715 ਰੁਪਏ ਇਨਾਮੀ ਰਾਸ਼ੀ ਜਿੱਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੇ ਅਪਲੋਡ ਕੀਤੇ ਬਿੱਲਾਂ ਦੀ ਕਰ ਵਿਭਾਗ ਦੁਆਰਾ ਸਖ਼ਤੀ ਨਾਲ ਤਸਦੀਕ ਕੀਤੀ ਜਾਂਦੀ ਹੈ ਅਤੇ ਅਪਲੋਡ ਕੀਤੇ ਬਿੱਲਾਂ ਵਿਚ ਪਾਈਆਂ ਗਈਆਂ ਖਾਮੀਆਂ ਕਾਰਨ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 9.07 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਜਿਨ੍ਹਾਂ ਵਿਚੋਂ 7.31 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : 20 ਜਾਂ 21 ਅਕਤੂਬਰ, ਸ੍ਰੀ ਹਰਿਮੰਦਰ ਸਾਹਿਬ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ/ਦੀਵਾਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਸਤੰਬਰ 2023 ਵਿਚ ਸ਼ੁਰੂ ਕੀਤੀ ਗਈ 'ਬਿੱਲ ਲਿਆਓ ਇਨਾਮ ਪਾਓ' ਸਕੀਮ ਅਤੇ ਇਸ ਲਈ ਜਾਰੀ 'ਮੇਰਾ ਬਿੱਲ' ਐਪ ਦਾ ਉਦੇਸ਼ ਜ਼ਿੰਮੇਵਾਰ ਖਪਤਕਾਰਾਂ ਅਤੇ ਕਰ ਪਾਲਣਾ ਦੀ ਸੰਸਕ੍ਰਿਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਸਕੀਮ ਵਿਚ ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਬਾਲਣ ਅਤੇ ਕੁਦਰਤੀ ਗੈਸ, ਸ਼ਰਾਬ, ਰਾਜ ਤੋਂ ਬਾਹਰ ਦੀਆਂ ਖਰੀਦਦਾਰੀ ਅਤੇ ਬਿਜ਼ਨਸ ਤੋਂ ਬਿਜ਼ਨਸ ਲੈਣ-ਦੇਣ ਸਮੇਤ ਪੈਟਰੋਲੀਅਮ ਉਤਪਾਦਾਂ ਨਾਲ ਸਬੰਧਤ ਬਿੱਲ ਸ਼ਾਮਲ ਨਹੀਂ ਹਨ। ਨਿਰਪੱਖਤਾ ਅਤੇ ਸੰਚਾਲਨ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਸਿਰਫ਼ ਪਿਛਲੇ ਮਹੀਨੇ ਦੌਰਾਨ ਕੀਤੀਆਂ ਗਈਆਂ ਖਰੀਦਾਂ ਦੇ ਬਿੱਲ ਹੀ ਡਰਾਅ ਲਈ ਯੋਗ ਹਨ। ਉਨ੍ਹਾਂ ਨੇ ਨਵੀਨਤਾਕਾਰੀ, ਪਾਰਦਰਸ਼ੀ ਅਤੇ ਸਮਾਵੇਸ਼ੀ ਸ਼ਾਸਨ ਸਾਧਨਾਂ ਰਾਹੀਂ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੂਬਾ ਨਿਵਾਸੀਆਂ ਨੂੰ ਇਸ ਸਕੀਮ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News