ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਝਟਕਾ, ਇਸ ਮਾਮਲੇ ''ਚ ਲਗਾਇਆ 15 ਕਰੋੜ ਦਾ ਜੁਰਮਾਨਾ

Wednesday, Nov 30, 2022 - 02:23 AM (IST)

ਪੰਜਾਬ ਸਰਕਾਰ ਨੂੰ ਹਾਈ ਕੋਰਟ ਦਾ ਝਟਕਾ, ਇਸ ਮਾਮਲੇ ''ਚ ਲਗਾਇਆ 15 ਕਰੋੜ ਦਾ ਜੁਰਮਾਨਾ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਹਾਈ ਕੋਰਟ ਨੇ 15 ਕਰੋੜ ਦਾ ਜੁਰਮਾਨਾ ਲਗਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 15 ਕਰੋੜ ਰੁਪਏ ਦਾ ਜੁਰਮਾਨਾ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਜੁਰਮਾਨਾ ਸ਼ਰਾਬ ਫੈਕਟਰੀ ਦੀ ਪਟੀਸ਼ਨ 'ਤੇ ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ 15 ਕਰੋੜ ਰੁਪਏ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : STF ਨੂੰ ਮਿਲੀ ਸਫ਼ਲਤਾ, ਸਾਢੇ 15 ਕਰੋੜ ਦੀ ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ

ਦੱਸ ਦੇਈਏ ਕਿ ਫਿਰੋਜ਼ਪੁਰ 'ਚ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਧਰਨੇ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ 'ਤੇ ਉਕਤ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਧਰਨਾ ਖਤਮ ਨਾ ਕਰਨ 'ਤੇ ਸਖ਼ਤ ਨਾਰਾਜ਼ਗੀ ਜਤਾਈ ਹੈ। ਫਿਰੋਜ਼ਪੁਰ ਵਿੱਚ ਮਾਲਬਰੋਜ਼ ਦੀ ਸ਼ਰਾਬ ਦੀ ਫੈਕਟਰੀ ਹੈ, ਇਸ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਧਰਨੇ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 15 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਧਰਨੇ 'ਤੇ ਨਾਰਾਜ਼ਗੀ ਜਤਾਈ ਹੈ। ਇਸ ਸਬੰਧੀ ਹਾਈ ਕੋਰਟ ਨੇ ਗ੍ਰਹਿ ਸਕੱਤਰ ਅਤੇ ਏ.ਡੀ.ਜੀ.ਪੀ. ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਪਹੁੰਚੀ ਮੰਤਰੀ ਅਨਮੋਲ ਗਗਨ ਮਾਨ, ਅਫ਼ਸਰਾਂ ਦੀ ਲਾਈ ਕਲਾਸ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News