ਅਹਿਮ ਖ਼ਬਰ : ਕਾਂਗਰਸ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਨੂੰ ਆਲੀਸ਼ਾਨ ਸਰਕਾਰੀ ਫਲੈਟ ਖ਼ਾਲੀ ਕਰਨ ਦੇ ਹੁਕਮ

03/15/2022 1:24:50 PM

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਦੇ 17 ਸਾਬਕਾ ਕੈਬਨਿਟ ਮੰਤਰੀਆਂ ਸਮੇਤ 40 ਵਿਧਾਇਕਾਂ ਨੂੰ ਆਲੀਸ਼ਾਨ ਫਲੈਟ ਖ਼ਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਸਾਬਕਾ ਕੈਬਨਿਟ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਨੂੰ 15 ਦਿਨਾਂ ਦਾ ਸਮਾਂ ਦਿੰਦੇ ਹੋਏ 26 ਮਾਰਚ ਤੱਕ ਫਲੈਟ ਖ਼ਾਲੀ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਜ਼ਿਲ੍ਹਾ ਲੁਧਿਆਣਾ 'ਚ ਬਣਿਆ ਵਿਸ਼ਵ ਦਾ ਸਭ ਤੋਂ ਵੱਡਾ 'ਸੋਲਰ ਟ੍ਰੀ', ਜਾਣੋ ਕੀ ਹੈ ਖ਼ਾਸੀਅਤ (ਤਸਵੀਰਾਂ)

ਜੇਕਰ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਅਜਿਹੇ 'ਚ ਇਨ੍ਹਾਂ ਫਲੈਟਾਂ ਦਾ ਕਈ ਗੁਣਾ ਜ਼ਿਆਦਾ ਕਿਰਾਇਆ ਦੇਣਾ ਪਵੇਗਾ। ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ 'ਚ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ਰਹਿਣ ਲਈ ਸੈਕਟਰ-2 ਅਤੇ 4 'ਚ ਸਰਕਾਰੀ ਫਲੈਟ ਦਿੱਤੇ ਜਾਂਦੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨੌਜਵਾਨ ਦੀ ਹਵਸ ਦਾ ਸ਼ਿਕਾਰ 11 ਸਾਲਾ ਬੱਚੀ ਨੇ ਮੁੰਡੇ ਨੂੰ ਦਿੱਤਾ ਜਨਮ, ਮਾਪਿਆਂ ਅੱਗੇ ਇੰਝ ਖੁੱਲ੍ਹਿਆ ਭੇਤ

ਜਿਹੜੇ ਵੀ ਵਿਧਾਇਕਾਂ ਨੂੰ ਇਹ ਫਲੈਟ ਅਲਾਟ ਹੁੰਦੇ ਹਨ, ਉਨ੍ਹਾਂ ਨੂੰ ਅਗਲੀਆਂ ਚੋਣਾਂ 'ਚ ਹਾਰ ਦਾ ਸਾਹਮਣਾ ਕਰਨ ਮਗਰੋਂ ਫਲੈਟ ਨੂੰ ਖ਼ਾਲੀ ਕਰਨਾ ਹੁੰਦਾ ਹੈ ਤਾਂ ਜੋ ਉਨ੍ਹਾਂ ਦੀ ਥਾਂ 'ਤੇ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਰਿਹਾਇਸ਼ ਲਈ ਸਰਕਾਰੀ ਫਲੈਟ ਅਲਾਟ ਕੀਤੇ ਜਾ ਸਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita