ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਣੇ ਮਜੀਠੀਆ ਹੱਥੋਂ ਖੁੱਸੇ ਚੰਡੀਗੜ੍ਹ ਦੇ ਫਲੈਟ, 'ਆਪ' ਵਿਧਾਇਕਾਂ ਨੂੰ ਕੀਤੇ ਗਏ ਅਲਾਟ

04/27/2022 12:44:51 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਕੋਲੋਂ ਚੰਡੀਗੜ੍ਹ ਦੇ ਸਰਕਾਰੀ ਫਲੈਟ ਵਾਪਸ ਲੈ ਲਏ ਗਏ ਹਨ। ਪੰਜਾਬ ਸਰਕਾਰ ਵੱਲੋਂ ਇਹ ਤਿੰਨੇ ਫਲੈਟ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਲਾਟ ਕੀਤੇ ਗਏ ਹਨ।

ਇਹ ਵੀ ਪੜ੍ਹੋ : ਕਲਯੁਗੀ ਚਾਚੇ ਦੀ ਸ਼ਰਮਨਾਕ ਹਰਕਤ, ਘਰ 'ਚ ਇਕੱਲਾ ਦੇਖ ਸਕੇ ਭਤੀਜੇ ਨਾਲ ਕੀਤੀ ਬਦਫ਼ੈਲੀ

ਇੱਥੇ ਦੱਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵਾਲਾ ਫਲੈਟ ਉਨ੍ਹਾਂ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਅਲਾਟ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਿਕਰਮ ਮਜੀਠੀਆ ਵਾਲਾ ਫਲੈਟ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਅਲਾਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਵਾਲਾ ਫਲੈਟ ਦਿਲਰਾਜ ਭੁੰਦੜ ਦੇ ਨਾਂ 'ਤੇ ਅਲਾਟ ਕੀਤਾ ਗਿਆ ਹੈ। ਹੁਣ ਇਹ ਫਲੈਟ ਜਗਰੂਪ ਸਿੰਘ ਗਿੱਲ ਨੂੰ ਅਲਾਟ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਬੁੜੈਲ ਜੇਲ੍ਹ ਕੋਲ ਮਿਲੇ ਟਿਫ਼ਿਨ ਬੰਬ ਮਾਮਲੇ 'ਚ ਅਹਿਮ ਖ਼ੁਲਾਸਾ, ਵਾਪਰ ਸਕਦੀ ਸੀ ਵੱਡੀ ਵਾਰਦਾਤ

ਇਹ ਵੀ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ 'ਚ ਜਿੱਤ ਕੇ ਆਉਣ ਵਾਲੇ ਵਿਧਾਇਕਾਂ ਨੂੰ ਚੰਡੀਗੜ੍ਹ ਵਿਖੇ ਸਰਕਾਰੀ ਫਲੈਟ ਅਲਾਟ ਕੀਤੇ ਜਾਂਦੇ ਹਨ। ਪੰਜਾਬ ਕੋਲ ਕੁੱਲ 65 ਫਲੈਟ ਹੋਣ ਕਰਕੇ ਕੈਬਨਿਟ ਮੰਤਰੀਆਂ ਤੋਂ ਬਾਅਦ ਬਚਣ ਵਾਲੇ ਵਿਧਾਇਕਾਂ ਦੀ ਗਿਣਤੀ ਨੂੰ ਦੇਖਦੇ ਹੋਏ ਪਾਰਟੀ ਮੁਤਾਬਕ ਫਲੈਟ ਜਾਰੀ ਕੀਤੇ ਜਾਂਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita