ਪੰਜਾਬ ਸਰਕਾਰ ਨੇ ਇਨ੍ਹਾਂ ਮੰਤਰੀਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ!

Tuesday, Jun 24, 2025 - 09:52 AM (IST)

ਪੰਜਾਬ ਸਰਕਾਰ ਨੇ ਇਨ੍ਹਾਂ ਮੰਤਰੀਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ!

ਚੰਡੀਗੜ੍ਹ (ਵੈੱਬ ਡੈਸਕ): ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ। ਮਾਨ ਸਰਕਾਰ ਵੱਲੋਂ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਵਿਚ ਹੀ ਫ਼ਸਲਾਂ ਦੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਮੰਤਰੀਆਂ ਦੀ ਕਮੇਟੀ ਦਾ ਗਠਨ ਕਰ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ ਬਣ ਸਕਦੇ ਹਨ ਮੰਤਰੀ

ਇਸ ਕਮੇਟੀ ਦੇ ਪ੍ਰਧਾਨਗੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਰਨਗੇ। ਕਮੇਟੀ ਵਿਚ ਲਾਲ ਚੰਦ ਕਟਾਰੂਚੱਕ, ਬਰਿੰਦਰ ਗੋਇਲ ਤੇ ਲਾਲਜੀਤ ਸਿੰਘ ਭੁੱਲਰ ਵੀ ਸ਼ਾਮਲ ਹੋਣਗੇ। ਇਹ ਕਮੇਟੀ ਝੋਨੇ ਦੀ ਸਮੇਂ ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ, ਆੜ੍ਹਤੀਆਂ, ਮਿੱਲ ਮਾਲਕਾਂ ਤੇ FCI ਦੇ ਨਾਲ ਤਾਲਮੇਲ ਕਰੇਗੀ। ਜਾਣਕਾਰੀ ਮੁਤਾਬਕ ਕਮੇਟੀ ਵੱਲੋਂ ਅੱਜ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਕਮੇਟੀ ਦੀ ਪਹਿਲੀ ਮੀਟਿੰਗ ਅੱਜ ਦੁਪਹਿਰ 3 ਵਜੇ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News