ਬੇਅਦਬੀ ਕਾਨੂੰਨ ''ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਾਨ
Wednesday, Sep 16, 2026 - 06:17 PM (IST)
ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਇਕ ਅਹਿਮ ਕਦਮ ਚੁੱਕਿਆ ਗਿਆ ਹੈ। ਸਰਕਾਰ ਨੇ ਇਸ ਮਸਲੇ 'ਤੇ ਵਿਚਾਰ ਕਰਨ ਅਤੇ ਸਾਰੀਆਂ ਧਿਰਾਂ ਨਾਲ ਤਾਲਮੇਲ ਬਣਾਉਣ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ 'ਚ ਧਾਰਮਿਕ ਅਤੇ ਕਾਨੂੰਨੀ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ 'ਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
ਇਸ ਦੇ ਇਲਾਵਾ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਵਾਲੇ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਪੀ. ਪੀ. ਐੱਸ. ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਲਾਅ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਉਕਤ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਰਾਬਤਾ ਕਾਇਮ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਕਮੇਟੀ ਬੇਅਦਬੀ ਕਾਨੂੰਨ ਦੇ ਸਾਰੇ ਪਹਿਲੂਆਂ 'ਤੇ ਵਿਚਾਰ ਕਰੇਗੀ ਅਤੇ ਸਰਕਾਰ ਨੂੰ ਆਪਣੀ ਰਿਪੋਰਟ ਸੌਂਪੇਗੀ ਤਾਂ ਜੋ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਰਬਸੰਮਤੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
