ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਮੁਫ਼ਤ ਬੱਸ ਯਾਤਰਾ ਦੀ ਸਹੂਲਤ ਕੀਤੀ ਸ਼ੁਰੂ
Thursday, Jun 13, 2024 - 06:53 PM (IST)
ਚੰਡੀਗੜ੍ਹ (ਬਿਊਰੋ)- ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਹ ਐਲਾਨ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਚੋਣ ਘਮਸਾਨ: ਜਲੰਧਰ ਵੈਸਟ ਜ਼ਿਮਨੀ ਚੋਣ ’ਚ ਡਟਣਗੀਆਂ ਹੁਣ ਸਾਰੀਆਂ ਸਿਆਸੀ ਧਿਰਾਂ
ਇਹ ਪਹਿਲਕਦਮੀ ਇਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ, ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮੌਕੇ ਅਤੇ ਮਹੱਤਵਪੂਰਨ ਸੇਵਾਵਾਂ ਮਿਲ ਸਕਣ। ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਸਫ਼ਰ ਦੀ ਪੇਸ਼ਕਸ਼ ਕਰਕੇ, ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਕਿਤੇ ਵੀ ਆਉਣ-ਜਾਣ ਵਾਸਤੇ ਸਫ਼ਰ ਨੂੰ ਸੁਖਾਲਾ ਕਰਨ ਲਈ ਇਕ ਮਹੱਤਵਪੂਰਨ ਕਦਮ ਚੁੱਕ ਰਹੀ ਹੈ।
ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।