ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਫੂੁਕਿਆ ਪੁਤਲਾ

Wednesday, Jul 25, 2018 - 12:18 AM (IST)

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਦਾ ਫੂੁਕਿਆ ਪੁਤਲਾ

ਗੁਰਦਾਸਪੁਰ,  (ਹਰਮਨਪ੍ਰੀਤ,  ਵਿਨੋਦ)-  ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿੱਤੇ ਸੱਦੇ ’ਤੇ ਜ਼ਿਲਾ ਪ੍ਰਧਾਨ ਪੁਨੀਤ ਸਾਗਰ ਅਤੇ ਜਨਰਲ ਸਕੱਤਰ ਅਰਵਿੰਦ ਸ਼ਰਮਾ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੀ. ਪੀ. ਐੱਫ. ਕਰਮਚਾਰੀਆਂ ਨੇ ਮੋਟਰਸਾਈਕਲਾਂ ’ਤੇ ਰੋਸ ਰੈਲੀ ਕੱਢੀ। ਉਪਰੰਤ ਉਨ੍ਹਾਂ ਪੀ. ਡਬਲਯੂ. ਡੀ. ਦਫ਼ਤਰ ਗੁਰਦਾਸਪੁਰ ਮੂਹਰੇ ਇਕੱਤਰ ਹੋ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। 
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਪੁਨੀਤ ਸਾਗਰ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਪਾਰਟੀ ਦੇ ਉੱਚ ਆਗੂਆਂ ਨੇ ਯੂਨੀਅਨ ਦੀ ਮੰਗ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦਾ ਸਮਰਥਨ ਕੀਤਾ ਸੀ ਅਤੇ ਪੰਜਾਬ ਸਰਕਾਰ ਵੱਲੋਂ ਸ਼ਾਹਕੋਟ ਦੀ ਜ਼ਿਮਨੀ ਚੋਣ ਦੌਰਾਨ ਮੁਲਾਜ਼ਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੈਬਨਿਟ ਸਬ ਕਮੇਟੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੇ ਰੀਵਿਊ ਲਈ ਕਮੇਟੀ ਦਾ ਗਠਨ ਅਤੇ ਡੀ. ਸੀ. ਆਰ. ਜੀ. ਦਾ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਸਹਿਮਤੀ ਦਿੱਤੀ ਗਈ ਸੀ ਪਰ ਮੀਟਿੰਗ ਦੇ 2 ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਕਮੇਟੀ ਦਾ ਗਠਨ ਹੋਇਆ ਅਤੇ ਨਾ ਹੀ ਡੀ. ਸੀ. ਆਰ. ਜੀ. ਦਾ ਨੋਟੀਫਿਕੇਸ਼ਨ ਅਜੇ ਤੱਕ ਜਾਰੀ ਹੋਇਆ, ਜਿਸ ਕਾਰਨ ਕਰਮਚਾਰੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਨੀਆਂ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ 13 ਅਗਸਤ ਨੂੰ ਪਟਿਆਲਾ ਵਿਖੇ ਵਿਸ਼ਾਲ ਰੈਲੀ ਕਰ ਕੇ ਮੁੱਖ ਮੰਤਰੀ ਪੰਜਾਬ ਦੇ ਘਰ ਵੱਲ ਨੂੰ ਮਾਰਚ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। 
ਇਸ ਮੌਕੇ ਸਰਬਜੀਤ ਸਿੰਘ ਚੇਅਰਮੈਨ, ਪ੍ਰਭਜੋਤ ਸਿੰਘ ਮੀਤ ਪ੍ਰਧਾਨ, ਰਘਬੀਰ ਸਿੰਘ ਬਡਵਾਲ ਸੂਬਾ ਚੇਅਰਮੈਨ, ਬਲਜਿੰਦਰ ਸੈਣੀ, ਹਰਜਿੰਦਰ ਸਿੰਘ ਭੱਟੀ, ਹਰਪਾਲ ਸਿੰਘ, ਨਵਜੋਤ ਸਿੰਘ, ਰਾਜਬੀਰ ਸਿੰਘ, ਲਖਵੀਰ ਸਿੰਘ, ਰਜਨੀਸ਼ ਕੁਮਾਰ, ਰਮਨਦੀਪ ਕੌਰ, ਨੇਹਾ ਸ਼ਰਮਾ, ਮੀਰਾ ਕੁਮਾਰੀ, ਗੁਰਬਖਸ਼ ਕੌਰ, ਹਰਪਾਲ ਸਿੰਘ, ਵਿਸ਼ਾਲ, ਰਵੀ ਕੁਮਾਰ, ਮਨਪ੍ਰੀਤ, ਰਵਿੰਦਰ ਸਿੰਘ ਦਾਲਮ, ਜਤਿੰਦਰ ਪਠਾਨੀਆ, ਅਜੈ ਕੁਮਾਰ ਆਦਿ ਹਾਜ਼ਰ ਸਨ। 


Related News