ਪੰਜਾਬ ਸਰਕਾਰ ਨੇ ਦਿੱਤਾ ਦਿਵਿਆਂਗਜਨਾਂ ਨੂੰ ਤੋਹਫ਼ਾ, ਹੁਣ ਟੋਲ-ਟੈਕਸ ਤੋਂ ਮਿਲੇਗਾ ਛੁਟਕਾਰਾ

Tuesday, Nov 21, 2023 - 08:00 PM (IST)

ਪੰਜਾਬ ਸਰਕਾਰ ਨੇ ਦਿੱਤਾ ਦਿਵਿਆਂਗਜਨਾਂ ਨੂੰ ਤੋਹਫ਼ਾ, ਹੁਣ ਟੋਲ-ਟੈਕਸ ਤੋਂ ਮਿਲੇਗਾ ਛੁਟਕਾਰਾ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੇ ਹਿੱਤਾਂ ਲਈ ਲਗਾਤਾਰ ਕੰਮ ਰਹੀ ਹੈ। ਇਸ ਦਿਸ਼ਾ ਵਿੱਚ ਇਕ ਹੋਰ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਪੰਜਾਬ ਦੇ ਰਾਸ਼ਟਰੀ ਰਾਜਮਾਰਗਾਂ 'ਤੇ ਟੋਲ ਵਿੱਚ 100 ਫੀਸਦੀ ਛੋਟ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨਾਮ 'ਤੇ ਰਜਿਸਟਰਡ ਵਹੀਕਲ, ਜੋ ਕਿ ਮੋਟਰ ਵਹੀਕਲ ਐਕਟ, 1988 ਅਤੇ ਇਸ ਦੇ ਅਧੀਨ ਬਣੇ ਨਿਯਮਾਂ ਦੇ ਅਧੀਨ ਦਿਵਿਆਂਗਜਨ ਮਲਕੀਅਤ ਅਧੀਨ ਰਜਿਸਟਰ ਹੋਏ ਹੋਣ, ਨੂੰ ਰਾਸ਼ਟਰੀ ਰਾਜਮਾਰਗਾਂ 'ਤੇ ਟੋਲ ਵਿੱਚ 100 ਫੀਸਦੀ ਰਿਆਇਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗਜਨਾਂ ਨੂੰ ਆਪਣੇ ਵਹੀਕਲਜ਼ ਦੀ ਰਜਿਸਟਰੇਸ਼ਨ ਸਰਟੀਫਿਕੇਟ ਵਿੱਚ ਮਲਕੀਅਤ ਦਿਵਿਆਂਗਜਨ ਵਜੋਂ ਦਰਜ ਕਰਾਉਣੀ ਹੋਵੇਗੀ।

ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਕੋਈ ਵੀ ਦਿਵਿਆਂਗਜਨ ਆਪਣੇ ਨਵੇਂ ਜਾਂ ਪੁਰਾਣੇ ਵਹੀਕਲ ਦੀ ਮਲਕੀਅਤ ਦਿਵਿਆਂਗਜਨ ਵਜੋਂ ਟਰਾਂਸਪੋਰਟ ਵਿਭਾਗ ਵਿੱਚ ਬਿਨੈ-ਪੱਤਰ ਦੇ ਕੇ ਰਜਿਸਟਰ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਲਾਭ ਲੈਣ ਲਈ ਸਬੰਧਤ ਬਿਨੈਕਾਰਾਂ ਨੂੰ ਛੋਟ ਵਾਲਾ ਸਪੈਸ਼ਲ ਫਾਸਟ ਟੈਗ ਲੈਣਾ ਪਵੇਗਾ, ਜਿਸ ਸਬੰਧੀ ਉਹਨਾਂ ਨੂੰ https://exemptedfastag.nhai.org/exemptedfastag ਵੈਬਸਾਈਟ 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਪਵੇਗਾ ਅਤੇ ਰਜਿਸਟਰੇਸ਼ਨ ਹੋਣ ਤੋਂ ਬਾਅਦ ਆਨਲਾਈਨ ਫਾਰਮ ਭਰਨ ਉਪਰੰਤ ਸਮਰੱਥ ਅਥਾਰਟੀ ਵੱਲੋਂ ਛੋਟ ਵਾਲਾ ਫਾਸਟ ਟੈਗ ਜਾਰੀ ਕੀਤਾ ਜਾਵੇਗਾ, ਜੋ ਕਿ ਦਿਵਿਆਂਗਜਨ ਨੂੰ ਆਪਣੇ ਵਹੀਕਲ 'ਤੇ ਲਗਾਉਣਾ ਪਵੇਗਾ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ

ਮੰਤਰੀ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜਾਰੀ ਨਿਯਮ ਸਬੰਧੀ ਮੁਕੰਮਲ ਜਾਣਕਾਰੀ ਵਿਭਾਗ ਦੀ ਵੈਬਸਾਈਟ https://sswcd.punjab.gov.in 'ਤੇ ਉਪਲਬਧ ਹੈ। ਇਸ ਤੋਂ ਇਲਾਵਾ ਜੇਕਰ ਦਿਵਿਆਂਗਜਨਾਂ ਨੂੰ ਇਸ ਸਹੂਲਤ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਉਹ ਆਪਣੇ ਜਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਲਾਕ ਦੇ ਬਾਲ ਵਿਕਾਸ ਪ੍ਰਾਜੈਕਟ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News