ਝੋਨੇ ਦੀ ਫ਼ਸਲ ਪੱਕਣ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ
Wednesday, Sep 20, 2023 - 04:24 PM (IST)

ਚੰਡੀਗੜ੍ਹ : ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਾਢੀ ਦੇ ਇਸ ਸੀਜ਼ਨ ਦੌਰਾਨ ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ (ਸੀ.ਆਰ.ਐੱਮ.) ਲਈ 5000 ਸਰਫੇਸ ਸੀਡਰ ਸਮੇਤ 24,000 ਤੋਂ ਵੱਧ ਮਸ਼ੀਨਾਂ ਸਬਸਿਡੀ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਕੈਨੇਡਾ ਤੋਂ ਰੂਹ ਕੰਬਾਊ ਖ਼ਬਰ: ਜਨਮ ਦਿਨ ਵਾਲੇ ਦਿਨ ਟਰਾਲੇ 'ਚ ਸੜ ਗਿਆ ਪੰਜਾਬੀ ਨੌਜਵਾਨ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੂੰ ਸੀ.ਆਰ.ਐੱਮ. ਮਸ਼ੀਨਰੀ 'ਤੇ ਸਬਸਿਡੀ ਲੈਣ ਲਈ ਕਿਸਾਨਾਂ ਤੋਂ 1,58,394 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਉਹਨਾਂ ਦੱਸਿਆ ਕਿ ਚੁਣੇ ਗਏ ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਆਨਲਾਈਨ ਪੋਰਟਲ ਰਾਹੀਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਨ-ਸੀਟੂ ਪ੍ਰਬੰਧਨ ਲਈ ਸੁਪਰ ਐੱਸ.ਐੱਮ.ਐੱਸ., ਹੈਪੀ ਸੀਡਰ, ਪੈਡੀ ਸਟਰਾਅ ਚੌਪਰ, ਮਲਚਰ, ਸਮਾਰਟ ਸੀਡਰ, ਜ਼ੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਕਰੌਪ ਰੀਪਰ, ਸ਼ਰੱਬ ਮਾਸਟਰ/ਰੋਟਰੀ ਸਲੈਸ਼ਰ ਅਤੇ ਰਿਵਰਸੀਬਲ ਐੱਮ.ਬੀ. ਪਲੌਅ ਅਤੇ ਝੋਨੇ ਦੀ ਪਰਾਲੀ ਦੇ ਐਕਸ-ਸੀਟੂ ਪ੍ਰਬੰਧਨ ਲਈ ਬੇਲਰ ਤੇ ਸਟਰਾਅ ਰੈਕ ਮੁਹੱਈਆ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਿਖੇ ਹਸਪਤਾਲ ’ਚ ਨਵਜਨਮੇ ਬੱਚੇ ਦੀ ਹੋਈ ਮੌਤ, ਡਾਕਟਰ ਬੋਲੀ- ਕੋਈ ਵੱਡਾ ਮੁੱਦਾ ਨਹੀਂ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ 2022-23 ਦੌਰਾਨ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੀ.ਆਰ.ਐੱਮ. ਮਸ਼ੀਨਾਂ ਦੀ ਵਰਤੋਂ ਨਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫ਼ੀਸਦੀ ਕਮੀ ਆਈ ਹੈ। ਉਹਨਾਂ ਅੱਗੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਮੌਜੂਦਾ ਵਰ੍ਹੇ ਦੌਰਾਨ 350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਹਨਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਪੋਰਟਲ ਰਾਹੀਂ ਅਰਜ਼ੀਆਂ ਮੰਗੀਆਂ ਗਈਆਂ ਹਨ ਤਾਂ ਜੋ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦਿਆਂ ਸਬਸਿਡੀ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : 'ਬਹਿ ਕੇ ਵੇਖ ਜਵਾਨਾ..., 92 ਸਾਲਾ ਕਿਰਪਾਲ ਸਿੰਘ ਨੇ ਮਲੇਸ਼ੀਆ 'ਚ ਕਰਵਾਈ ਪੰਜਾਬ ਦੀ ਬੱਲੇ-ਬੱਲੇ
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਲਈ ਵੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਵਿੱਚ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀਆਰਐੱਮ ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੀ.ਆਰ.ਐੱਮ. ਮਸ਼ੀਨਾਂ ਦੀ ਖ਼ਰੀਦ 'ਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫ਼ੀਸਦ ਸਬਸਿਡੀ ਪ੍ਰਦਾਨ ਕਰ ਰਹੀ ਹੈ, ਜਦੋਂਕਿ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦ ਸਬਸਿਡੀ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 5 ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਨੂੰ ਵੱਡਾ ਤੋਹਫ਼ਾ
ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਸਰਗਰਮੀ ਨਾਲ ਕਦਮ ਚੁੱਕ ਰਹੀ ਹੈ ਅਤੇ ਵਿਭਾਗ ਵੱਲੋਂ ਇਸ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਿਭਾਗ ਵੱਲੋਂ ਸੂਚਨਾ ਸਿੱਖਿਆ ਅਤੇ ਸੰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਉਪਲਬਧ ਤਕਨੀਕਾਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਇਨ੍ਹਾਂ ਬਾਰੇ ਜਾਣੂ ਕਰਵਾਇਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8