ਦੀਵਾਲੀ ਤੋਂ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਦੀਆਂ ਲੱਗੀਆ ਮੌਜਾਂ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
Thursday, Oct 02, 2025 - 10:54 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਰ ਨੂੰ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ’ਚ ਆਪਣਾ ਯੋਗਦਾਨ ਪਾਉਣਗੇ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਦੀ ਨੀਤੀ ਤਹਿਤ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਆਸਾਮੀਆਂ ’ਤੇ ਨਿਯੁਕਤ ਹੋਏ ਇਨ੍ਹਾਂ ਉਮੀਦਵਾਰਾਂ ’ਚ 2 ਜੂਨੀਅਰ ਨਕਸ਼ਾ ਨਵੀਸ, 2 ਕਲਰਕ, 8 ਸੇਵਾਦਾਰ, 1 ਸਫ਼ਾਈ ਸੇਵਕ ਤੇ 2 ਹੈਲਪਰ ਟੈਕਨੀਕਲ ਦੀ ਆਸਾਮੀ ’ਤੇ ਨਿਯੁਕਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਫਿਰ ਬਦਲੇਗਾ ਮੌਸਮ! 5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਜਾਣੋ ਕਦੋ ਪਵੇਗਾ ਮੀਂਹ
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਸਰਕਾਰ 55,201 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਾਲ 2022-23 ਤੋਂ ਹੁਣ ਤੱਕ 58 ਜੂਨੀਅਰ ਇੰਜੀਨੀਅਰ, 77 ਜੂਨੀਅਰ ਨਕਸ਼ਾ ਨਵੀਸ, 36 ਕਲਰਕ, 27 ਸਟੈਨੋਟਾਈਪਿਸਟ, 19 ਜੂਨੀਅਰ ਟੈਕਨੀਸ਼ੀਅਨ, 75 ਹੈਲਪਰ (ਟੈਕਨੀਕਲ) ਅਤੇ 45 ਸੇਵਾਦਾਰ ਭਰਤੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਇਨ੍ਹਾਂ ਕਰਮਚਾਰੀਆਂ ਨਾਲ ਜਿੱਥੇ ਵਿਭਾਗ ’ਚ ਖ਼ਾਲੀ ਪਈਆਂ ਆਸਾਮੀਆ ਦੀ ਘਾਟ ਪੂਰੀ ਹੋਵੇਗੀ, ਉੱਥੇ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗੀ ’ਚ ਪਹਿਲਾਂ ਤੋਂ ਚੱਲ ਰਹੇ ਅਤੇ ਨਵੇਂ ਉਸਾਰੇ ਜਾ ਰਹੇ ਪ੍ਰਾਜੈਕਟਾਂ ਦੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾ ਸਕੇਗਾ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐੱਸ. ਅਵਧ, ਵਿਭਾਗ ਮੁਖੀ ਸ਼੍ਰੀਮਤੀ ਪੱਲਵੀ ਅਤੇ ਵਿਭਾਗ ਦੇ ਮੁੱਖ ਇੰਜੀਨੀਅਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ ਵਾਸੀ ਸਾਵਧਾਨ! ਰੈੱਡ ਲਾਈਟ ਜੰਪ, ਜ਼ੈਬਰਾ ਕਰਾਸਿੰਗ ਤੇ ਰਾਂਗ ਸਾਈਡ ਐਂਟਰੀ ’ਤੇ ਈ-ਚਲਾਨ ਦਾ ਫੋਕਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8